ਬਠਿੰਡਾ ਵਿਖੇ ਡਾਂਸਰ ਕਤਲ ਮਾਮਲੇ 'ਚ ਅਦਾਲਤ ਦਾ ਮਿਸਾਲੀ ਫ਼ੈਸਲਾ, ਦੋਸ਼ੀ ਨੂੰ ਸੁਣਾਈ ਸਖ਼ਤ ਸਜ਼ਾ

Friday, Apr 14, 2023 - 03:25 PM (IST)

ਬਠਿੰਡਾ ਵਿਖੇ ਡਾਂਸਰ ਕਤਲ ਮਾਮਲੇ 'ਚ ਅਦਾਲਤ ਦਾ ਮਿਸਾਲੀ ਫ਼ੈਸਲਾ, ਦੋਸ਼ੀ ਨੂੰ ਸੁਣਾਈ ਸਖ਼ਤ ਸਜ਼ਾ

ਬਠਿੰਡਾ (ਸੁਖਵਿੰਦਰ) : ਬਠਿੰਡਾ ਅਦਾਲਤ ਨੇ 2016 ’ਚ ਬਠਿੰਡਾ ਦੇ ਮੌੜ ਮੰਡੀ ਵਿਚ ਇਕ ਆਰਕੈਸਟਰਾ ਡਾਂਸਰ ਦੇ ਕਤਲ ਮਾਮਲੇ ਵਿਚ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦਿਆਂ 8 ਸਾਲ ਦੀ ਕੈਦ ਅਤੇ 5000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। 

ਇਹ ਵੀ ਪੜ੍ਹੋ- ਹੁਣ ਹੁਸੈਨੀਵਾਲ ਸ਼ਹੀਦੀ ਸਮਾਰਕ 'ਤੇ ਜਗੇਗੀ ਦੇਸੀ ਘਿਓ ਦੀ ਜੋਤ, ਹਰਿਆਣਾ ਦੇ ਕਿਸਾਨਾਂ ਨੇ ਚੁੱਕਿਆ ਬੀੜਾ

ਇਸ ਸਬੰਧੀ ਥਾਣਾ ਮੌੜ ਪੁਲਸ ਨੇ ਦੋਸ਼ੀ ਲੱਕੀ ਕੁਮਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਬੀ. ਐੱਸ. ਸਾਰਾ ਨੇ ਲੱਕੀ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ 8 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਿਵਾਉਣ ਲਈ ਹਾਈਕੋਰਟ ਤਕ ਪਹੁੰਚ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ- ਖ਼ਾਲਸਾ ਸਾਜਨਾ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦਾ ਪੰਥ ਨੂੰ ਸੰਦੇਸ਼, ਹਰ ਸਿੱਖ ਆਪਣੇ ਘਰ 'ਚ ਰੱਖੇ ਕਿਰਪਾਨ

ਜ਼ਿਕਰਯੋਗ ਹੈ ਕਿ ਦਸੰਬਰ 2016 ’ਚ ਆਸ਼ੀਰਵਾਦ ਮੈਰਿਜ ਪੈਲੇਸ, ਮੌੜ ਮੰਡੀ ਵਿਚ ਇਕ ਵਿਆਹ ਸਮਾਗਮ ਚੱਲ ਰਿਹਾ ਸੀ, ਜਿਸ ਵਿਚ ਆਰਕੈਸਟਰਾ ਡਾਂਸਰ ਕੁਲਵਿੰਦਰ ਕੌਰ ਸਟੇਜ ’ਤੇ ਪਰਫਾਰਮ ਕਰ ਰਹੀ ਸੀ। ਇਸ ਦੌਰਾਨ ਸਟੇਜ ਦੇ ਹੇਠਾਂ ਨੱਚ ਰਹੇ ਲੱਕੀ ਕੁਮਾਰ ਨੇ ਕਿਸੇ ਵਿਅਕਤੀ ਦੀ ਰਾਈਫ਼ਲ ਲੈ ਕੇ ਉਸ ਵਿੱਚੋਂ ਗੋਲ਼ੀ ਚਲਾ ਦਿੱਤੀ, ਜੋ ਕੁਲਵਿੰਦਰ ਕੌਰ ਦੇ ਸਿਰ ’ਚ ਲੱਗੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

 


author

Simran Bhutto

Content Editor

Related News