ਵੱਡੀ ਖ਼ਬਰ: ਪੰਜਾਬ ’ਚ 80 ਫ਼ੀਸਦੀ ਪੁਲਸ ਫੋਰਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਹੋਣਗੀਆਂ ਤਾਇਨਾਤ

Thursday, May 16, 2024 - 11:31 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਲੋਕ ਸਭਾ ਚੋਣਾਂ ਮੌਕੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ’ਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫ਼ੀਸਦੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ’ਚ ਪਹੁੰਚ ਜਾਣਗੀਆਂ। ਸੂਬੇ ’ਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ।

ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ ਮੌਕੇ ਚੋਣਾਂ ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈ. ਜੀ. /ਡੀ. ਆਈ. ਜੀ., ਸੀ. ਪੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ’ਚ ਡੀ. ਆਈ. ਜੀ. ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਤੇ ਸੀ. ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ ਜਦਕਿ ਜਲੰਧਰ ਰੇਂਜ ਦੀ ਮੀਟਿੰਗ ’ਚ ਆਈ. ਜੀ. ਐੱਸ ਭੂਪਤੀ ਤੇ ਸੀ.ਪੀ. ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ।

ਇਹ ਵੀ ਪੜ੍ਹੋ-ਖ਼ੁਦ ਨੂੰ CIA ਦਾ ਜਵਾਨ ਦੱਸ ਕੇ ਡਾਕਟਰ ਨੂੰ ਫਸਾ 'ਤਾ ਕਸੂਤਾ, ਕੱਪੜੇ ਉਤਰਵਾ ਵੀਡੀਓ ਬਣਾ ਕੇ ਕੀਤਾ ਕਾਰਾ

ਉਨ੍ਹਾਂ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ’ਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ’ਚ ਆਉਣ-ਜਾਣ ਵਾਲੇ ਵਾਹਨਾਂ ਖ਼ਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨੌਣੇ ਅਪਰਾਧਾਂ, ਨਸ਼ਾ ਸਮੱਗਲਿੰਗ ਤੇ ਲੁੱਟ-ਖੋਹ ’ਚ ਸ਼ਾਮਲ ਮੁਲਜ਼ਮਾਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ’ਚ ਤੇਜ਼ੀ ਲਿਆਉਣ। ਪੰਜਾਬ ਪੁਲਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿੱਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਸਪੈਸ਼ਲ ਡੀ. ਜੀ. ਪੀ. ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਅਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ-ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਕਰੰਟ ਲੱਗਣ ਕਾਰਨ ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News