ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਨੇ ਚੁੱਕਿਆ ਅਹਿਮ ਕਦਮ

Thursday, Sep 05, 2024 - 12:02 PM (IST)

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਨੇ ਚੁੱਕਿਆ ਅਹਿਮ ਕਦਮ

ਜਲੰਧਰ (ਧਵਨ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਨਾਰਕੋਟਿਕ ਟਾਸਕ ਫੋਰਸ ਵਿਚ 800 ਮਾਹਿਰ ਅਧਿਕਾਰੀਆਂ ਅਤੇ ਸਿਪਾਹੀਆਂ ਨੂੰ ਸ਼ਾਮਲ ਕੀਤਾ ਹੈ। ਉਨ੍ਹਾਂ ਅੱਜ ਦੱਸਿਆ ਕਿ ਟਾਸਕ ਫੋਰਸ ਨੂੰ ਆਧੁਨਿਕ ਕੰਪਿਊਟਰ ਲੈਬ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਨਸ਼ਿਆਂ ਦੇ ਸੌਦਾਗਰਾਂ ਲਈ ਸੁਰੱਖਿਅਤ ਸੂਬਾ ਨਹੀਂ ਰਿਹਾ। ਇਸ ਦੇ ਲਈ ਮੁੱਖ ਮੰਤਰੀ ਨੇ ਇਕ ਹੈਲਪਲਾਈਨ ਵੀ ਬਣਾਈ ਹੈ। ਜਲਦੀ ਹੀ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਦੀ ਕਮਰ ਤੋੜ ਦਿੱਤੀ ਜਾਵੇਗੀ।

PunjabKesari

ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਹੁਣ ਉਹ ਖ਼ੁਦ ਨਿਗਮਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ। ਉਨ੍ਹਾਂ ਕਿਹਾ ਕਿ ਭਲਕੇ ਉਹ ਜਲੰਧਰ ਵਿਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦੇਣਗੇ।
ਬਲਕਾਰ ਸਿੰਘ ਨੇ ਕਿਹਾ ਕਿ ਬਰਸਾਤ ਦਾ ਮੌਸਮ ਖ਼ਤਮ ਹੁੰਦੇ ਸਾਰ ਹੀ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਹੋਰ ਛੋਟੇ ਕਸਬਿਆਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਸ਼ੁਰੂ ਹੋ ਜਾਣਗੇ ਕਿਉਂਕਿ ਪਿਛਲੇ 2-3 ਮਹੀਨਿਆਂ ਤੋਂ ਬਰਸਾਤ ਕਾਰਨ ਅਤੇ ਉਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਕਾਰਨ ਵਿਕਾਸ ਕਾਰਜਾਂ ਵਿਚ ਢਿੱਲਮੱਠ ਸੀ ਪਰ ਹੁਣ ਇਸ ਵਿਚ ਕੋਈ ਰੁਕਾਵਟ ਨਹੀਂ ਹੈ।

ਇਹ ਵੀ ਪੜ੍ਹੋ- ਭੈਣ ਨੂੰ ਮਿਲਣ ਜਾ ਰਿਹਾ ਭਰਾ ਕਾਰ ਸਣੇ ਨਦੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਮਿਲੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਉਹ ਖ਼ੁਦ ਵੀ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਵਿਕਾਸ ਕਾਰਜਾਂ ਵਿਚ ਲੱਗੇ ਅਧਿਕਾਰੀਆਂ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਸਰਕਾਰ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਵੇਗੀ।

ਇਹ ਵੀ ਪੜ੍ਹੋ- ਜਸਦੀਪ ਸਿੰਘ ਗਿੱਲ ਤੋਂ ਪਹਿਲਾਂ ਕੌਣ-ਕੌਣ ਰਹੇ ਨੇ ਡੇਰਾ ਬਿਆਸ ਦੇ ਮੁਖੀ, ਜਾਣੋ ਪੂਰੀ ਡਿਟੇਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News