ਪੰਜਾਬ ਸਰਕਾਰ ਦਾ ਸਖ਼ਤ ਕਦਮ, ਸੂਬੇ ਭਰ ਵਿਚ 8045 ਨੋਡਲ ਅਫ਼ਸਰ ਨਿਯੁਕਤ

Tuesday, Oct 01, 2024 - 06:27 PM (IST)

ਪੰਜਾਬ ਸਰਕਾਰ ਦਾ ਸਖ਼ਤ ਕਦਮ, ਸੂਬੇ ਭਰ ਵਿਚ 8045 ਨੋਡਲ ਅਫ਼ਸਰ ਨਿਯੁਕਤ

ਚੰਡੀਗੜ੍ਹ : ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐੱਸ.ਡੀ.ਐੱਮਜ਼, 108 ਤਹਿਸੀਲਦਾਰ, 108 ਡੀ.ਐੱਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਅਤੇ ਸਟਾਫ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਸਬੰਧੀ ਵੱਖ-ਵੱਖ ਗਤੀਵਿਧੀਆਂ ਵਿਚ ਸ਼ਾਮਲ ਹੋਵੇਗਾ, ਜਿਸ ਵਿਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਾਂ ਦੀ ਵਰਤੋਂ ਬਾਰੇ ਉਤਸ਼ਾਹਿਤ ਕਰਨਾ ਆਦਿ ਸ਼ਾਮਲ ਹੈ।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਤੇਜ਼ੀ ਨਾਲ ਫੈਲ ਰਹੀ ਇਹ ਬਿਮਾਰੀ, ਜਾਰੀ ਹੋਈ ਐਡਵਾਇਜ਼ਰੀ

ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਉੱਨਤ ਕਿਸਾਨ' ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਕਿਸਾਨਾਂ ਖਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐੱਮ. ਮਸ਼ੀਨਾਂ ਤੱਕ ਪਹੁੰਚ ਆਸਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਐੱਪ 'ਤੇ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਸੂਚੀਬੱਧ ਹਨ, ਜਿਸ ਜ਼ਰੀਏ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੇ ਹੁਣ ਤੱਕ ਕੁੱਲ 8635 ਸੀ.ਆਰ.ਐੱਮ ਮਸ਼ੀਨਾਂ ਖ਼ਰੀਦ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੀ ਜ਼ੈੱਡ ਸੁਰੱਖਿਆ, ਗ੍ਰਹਿ ਮੰਤਰਾਲਾ ਅਲਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Gurminder Singh

Content Editor

Related News