ਪੰਜਾਬ ਦੇ ਬਜ਼ੁਰਗਾਂ ਤੇ ਗਰਭਵਤੀ ਔਰਤਾਂ ਦਾ ਹੋਵੇਗਾ ਮੁਫਤ ਇਲਾਜ...

Saturday, Jul 22, 2017 - 01:41 PM (IST)

ਚੰਡੀਗੜ੍ਹ : ਕੇਂਦਰ ਸਰਕਾਰ ਨੇ ਸਾਲ 2017-18 ਲਈ ਪੰਜਾਬ 'ਚ ਰਾਸ਼ਟਰੀ ਸਿਹਤ ਮਿਸ਼ਨ ਤਹਿਤ 806.28 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਸ ਤਹਿਤ ਸੂਬੇ 'ਚ ਬਜ਼ੁਰਗਾਂ ਤੇ ਗਰਭਵਤੀ ਔਰਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਅਹਿਮ ਪਹਿਲੂ ਇਹ ਹੈ ਕਿ ਪੰਜਾਬ ਨੇ ਜੋ ਪ੍ਰਸਤਾਵ ਕੇਂਦਰ ਨੂੰ ਭੇਜਿਆ ਸੀ, ਉਸ ਨੂੰ ਉਂਝ ਹੀ ਮਨਜ਼ੂਰੀ ਦੇ ਦਿੱਤੀ ਗਈ। ਚੰਡੀਗੜ੍ਹ : ਕੇਂਦਰ ਸਰਕਾਰ ਨੇ ਸਾਲ 2017-18 ਲਈ ਪੰਜਾਬ 'ਚ ਰਾਸ਼ਟਰੀ ਸਿਹਤ ਮਿਸ਼ਨ ਤਹਿਤ 806.28 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਸ ਤਹਿਤ ਸੂਬੇ 'ਚ ਬਜ਼ੁਰਗਾਂ ਤੇ ਗਰਭਵਤੀ ਔਰਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਅਹਿਮ ਪਹਿਲੂ ਇਹ ਹੈ ਕਿ ਪੰਜਾਬ ਨੇ ਜੋ ਪ੍ਰਸਤਾਵ ਕੇਂਦਰ ਨੂੰ ਭੇਜਿਆ ਸੀ, ਉਸ ਨੂੰ ਉਂਝ ਹੀ ਮਨਜ਼ੂਰੀ ਦੇ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਵਿਚ ਸਾਲ 2017-18 ਦੌਰਾਨ ਨੈਸ਼ਨਲ ਸਿਹਤ ਮਿਸ਼ਨ ਅਧੀਨ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਜੋ ਖਾਕਾ ਤਿਆਰ ਕਰਕੇ ਭਾਰਤ ਸਰਕਾਰ ਨੂੰ ਪੇਸ਼ ਕੀਤਾ ਗਿਆ ਸੀ, ਨੂੰ ਹੂ-ਬ-ਹੂ ਪ੍ਰਵਾਨਗੀ ਦਿੰਦਿਆਂ ਕਈ ਨਵੀਆਂ ਯੋਜਨਾਵਾਂ ਸ਼ੁਰੂ ਕਰਨ ਲਈ ਵੀ ਹਰੀ ਝੰਡੀ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਅੰਜਲੀ ਭਾਵਰਾ ਪ੍ਰਮੁੱਖ ਸਕੱਤਰ ਸਿਹਤ ਅਤੇ ਵਰੁਣ ਰੂਜ਼ਮ ਮਿਸ਼ਨ ਡਾਇਰੈਕਟਰ ਐੱਨ. ਐੱਚ. ਐੱਮ. ਵਲੋਂ ਸੂਬੇ ਲਈ ਉਲੀਕੀ ਗਈ ਵਿਸ਼ੇਸ਼ ਨੀਤੀ ਨੂੰ ਨਿੱਜੀ ਤੌਰ 'ਤੇ ਤਵੱਜੋ ਦੇ ਕੇ ਭਾਰਤ ਸਰਕਾਰ ਅੱਗੇ ਪੇਸ਼ ਕੀਤਾ ਗਿਆ।  ਉਨ੍ਹਾਂ ਦੱਸਿਆ ਕਿ ਪ੍ਰਵਾਨ ਕੀਤੀਆਂ ਯੋਜਨਾਵਾਂ ਵਿਚ ਵਿਸ਼ੇਸ਼ ਤੌਰ 'ਤੇ ਰਾਜ ਵਿਚ 200 ਸਬ-ਸੈਂਟਰਾਂ ਵਿਚ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਵਿਚ ਵਾਧਾ ਕਰਦਿਆਂ ਇਨ੍ਹਾਂ ਨੂੰ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਇਸ ਲਈ ਸਟਾਫ ਨਰਸਾਂ ਨੂੰ ਸਪੈਸ਼ਲ ਕੋਰਸ ਕਰਵਾ ਕੇ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਇਹ ਸਟਾਫ ਨਰਸਾਂ ਨੂੰ ਸਬ-ਸੈਂਟਰਾਂ ਵਿਖੇ 'ਕਮਿਊਨਿਟੀ ਹੈਲਥ ਅਫਸਰ' ਵਜੋਂ ਤਾਇਨਾਤ ਕੀਤਾ ਜਾਵੇਗਾ। ਇਸ ਵਿਸ਼ੇਸ਼ ਮੰਤਵ ਲਈ 12.65 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਸਪੈਸ਼ਲਿਸਟਾਂ, ਗਾਇਨਾਕੋਲੋਜਿਸਟ, ਬੱਚਿਆਂ ਦੇ ਡਾਕਟਰ ਦੀ ਕਮੀ ਨੂੰ ਦੂਰ ਕਰਨ ਲਈ ਜ਼ਿਲਾ ਹਸਪਤਾਲ ਲੁਧਿਆਣਾ ਵਿਖੇ ਡੀ. ਐੱਨ. ਬੀ. ਕੋਰਸ ਕਰਵਾਉਣ ਸਬੰਧੀ ਵੀ ਪ੍ਰਵਾਨਗੀ ਦਿੱਤੀ ਗਈ ਹੈ।
 


Related News