ਜ਼ਿਲ੍ਹੇ ਦੀਆਂ ਮੰਡੀਆਂ ''ਚ 812693 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ

Friday, May 02, 2025 - 05:24 PM (IST)

ਜ਼ਿਲ੍ਹੇ ਦੀਆਂ ਮੰਡੀਆਂ ''ਚ 812693 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ

ਬਠਿੰਡਾ (ਵਰਮਾ) : ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਮਈ 2025 ਤੱਕ 812693 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਨ੍ਹਾਂ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 780269 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ 1663.68 ਕਰੋੜ ਰੁਪਏ ਕਣਕ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 1 ਮਈ 2025 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਰਾਹੀਂ ਖਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 241144 ਮੀਟ੍ਰਿਕ ਟਨ, ਮਾਰਕਫ਼ੈਡ 166491, ਪਨਸਪ 180210, ਵੇਅਰ ਹਾਊਸ 133745 ਤੇ ਪ੍ਰਾਈਵੇਟ ਵਪਾਰੀਆਂ ਵਲੋਂ 58679 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।


author

Babita

Content Editor

Related News