ਚੋਣ ਜ਼ਾਬਤੇ ਤੋਂ ਬਾਅਦ ਸੂਬੇ 'ਚੋਂ 82.62 ਕਰੋੜ ਦੀਆਂ ਵਸਤਾਂ ਜ਼ਬਤ : ਮੁੱਖ ਚੋਣ ਅਧਿਕਾਰੀ

Thursday, Jan 27, 2022 - 09:34 PM (IST)

ਚੋਣ ਜ਼ਾਬਤੇ ਤੋਂ ਬਾਅਦ ਸੂਬੇ 'ਚੋਂ 82.62 ਕਰੋੜ ਦੀਆਂ ਵਸਤਾਂ ਜ਼ਬਤ : ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ 'ਚ ਆਦਰਸ਼ ਚੋਣ ਜ਼ਾਬਤਾ ਲੱਗਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ 26 ਜਨਵਰੀ ਤੱਕ ਜ਼ਾਬਤੇ ਦੀ ਉਲੰਘਣਾ 'ਤੇ 82.62 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ. ਈ. ਓ.) ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 7.02 ਕਰੋੜ ਰੁਪਏ ਦੀ 16.10 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗ ਵੱਲੋਂ 58.89 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 15.51 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦਾ ਅਹਿਮ ਬਿਆਨ, ਕਿਹਾ-ਕਾਂਗਰਸੀ ਕਾਰਕੁਨਾਂ ਤੋਂ ਪੁੱਛ ਕੇ ਤੈਅ ਕਰਾਂਗੇ CM ਦਾ ਚਿਹਰਾ

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1164 ਤੋਂ ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2713 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ, ਜਿਨ੍ਹਾਂ 'ਚੋਂ 1702 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ, ਜਦਕਿ ਬਾਕੀਆਂ 'ਤੇ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ. ਆਰ. ਪੀ. ਸੀ. ਐਕਟ ਦੀਆਂ ਧਾਰਾਵਾਂ ਤਹਿਤ 570 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਗੈਰ-ਜ਼ਮਾਨਤੀ ਵਾਰੰਟ ਦੇ 2470 ਕੇਸਾਂ 'ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 145 ਕੇਸਾਂ 'ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 12054 ਨਾਕੇ ਲਾਏ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਵੱਲੋਂ ਦੂਜੀ ਲਿਸਟ ਜਾਰੀ, 23 ਉਮੀਦਵਾਰਾਂ ਦਾ ਕੀਤਾ ਐਲਾਨ

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ 'ਚੋਂ ਹੁਣ ਤੱਕ 3,74,299 ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ, ਜਦਕਿ ਸੂਬੇ ਵਿੱਚ ਬਿਨਾਂ ਲਾਇਸੈਂਸ ਵਾਲੇ 56 ਹਥਿਆਰ ਜ਼ਬਤ ਕੀਤੇ ਗਏ ਹਨ।

ਇਹ ਵੀ ਪੜ੍ਹੋ : ਜਲੰਧਰ ਵਿਖੇ ਵਰਚੁਅਲ ਰੈਲੀ ਦੌਰਾਨ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਨੂੰ ਪੁੱਛੇ 3 ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News