83 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ, 2 ਫਰਾਰ
Monday, Aug 07, 2017 - 01:59 AM (IST)

ਬਟਾਲਾ, (ਬੇਰੀ, ਸੈਂਡੀ)- ਵੱਖ-ਵੱਖ ਥਾਵਾਂ ਤੋਂ ਛਾਪੇਮਾਰੀ ਦੌਰਾਨ ਪੁਲਸ ਨੇ 83 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ।ਜਾਣਕਾਰੀ ਅਨੁਸਾਰ ਹੌਲਦਾਰ ਮੰਗਾ ਰਾਮ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਪਿੰਡ ਅੱਡਾ ਤਲਵੰਡੀ ਰਾਮਾ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਕਠਿਆਲਾ ਆਪਣੇ ਘਰ 'ਚ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਛਾਪਾ ਮਾਰਿਆ ਜਾਵੇ ਤਾਂ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ, ਜਿਸ 'ਤੇ ਉਨ੍ਹਾਂ ਜਦੋਂ ਉਕਤ ਵਿਅਕਤੀ ਦੇ ਘਰ ਛਾਪਾ ਮਾਰਿਆ ਤਾਂ ਉਥੋਂ ਉਕਤ ਵਿਅਕਤੀ ਫਰਾਰ ਹੋ ਗਿਆ ਅਤੇ ਘਰ ਵਿਚੋਂ 39 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਹੌਲਦਾਰ ਮੰਗਾ ਰਾਮ ਅਨੁਸਾਰ ਉਕਤ ਵਿਅਕਤੀ ਦੇ ਵਿਰੁੱਧ ਥਾਣਾ ਡੇਰਾ ਬਾਬਾ ਨਾਨਕ ਵਿਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ। ਇਸੇ ਤਰ੍ਹਾਂ ਹੌਲਦਾਰ ਵਿਨੋਦ ਕੁਮਾਰ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਧਰਮਕੋਟ 'ਚ ਛਾਪਾਮਾਰੀ ਦੌਰਾਨ ਜੋਗਿੰਦਰ ਮਸੀਹ ਪੁੱਤਰ ਸ਼ਿੰਦਾ ਮਸੀਹ ਵਾਸੀ ਧਰਮਕੋਟ ਰੰਧਾਵਾ ਨੂੰ 44 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਵਿਰੁੱਧ ਥਾਣਾ ਡੇਰਾ ਬਾਬਾ ਨਾਨਕ ਵਿਚ ਕੇਸ ਦਰਜ ਕਰ ਦਿੱਤਾ ਹੈ।