‘ਯੁੱਧ ਨਸ਼ਿਆਂ ਵਿਰੁੱਧ’ਤਹਿਤ ਡਰੱਗ ਮਨੀ ਸਮੇਤ 83 ਨਸ਼ਾ ਸਮੱਗਲਰ ਗ੍ਰਿਫ਼ਤਾਰ

Wednesday, Dec 03, 2025 - 10:48 AM (IST)

‘ਯੁੱਧ ਨਸ਼ਿਆਂ ਵਿਰੁੱਧ’ਤਹਿਤ ਡਰੱਗ ਮਨੀ ਸਮੇਤ 83 ਨਸ਼ਾ ਸਮੱਗਲਰ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਦੇ 276ਵੇਂ ਦਿਨ ਪੰਜਾਬ ਪੁਲਸ ਨੇ 271 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਸੂਬੇ ਭਰ ’ਚ 63 ਐੱਫ਼. ਆਈ. ਆਰਜ਼ ਦਰਜ ਕਰਕੇ 83 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 276 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 38,904 ਹੋ ਗਈ ਹੈ। ਇਨ੍ਹਾਂ ਦੇ ਕਬਜ਼ੇ ’ਚੋਂ 1.7 ਕਿੱਲੋ ਹੈਰੋਇਨ, 3 ਕਿੱਲੋ ਗਾਂਜਾ, 40 ਕਿੱਲੋ ਭੁੱਕੀ, 682 ਨਸ਼ੀਲੀਆਂ ਗੋਲ਼ੀਆਂ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਪਿਆਕੜਾਂ ਲਈ ਵੱਡੀ ਖ਼ਬਰ! ਅੰਮ੍ਰਿਤਸਰ ’ਚ ਹੋ ਚੁੱਕੀ 21 ਦੀ ਮੌਤ, ਜਲੰਧਰ ’ਚ ਵਿਗੜਣ ਲੱਗੇ ਹਾਲਾਤ

55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 271 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 278 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਨਾਲ ਹੀ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News