ਜ਼ਿਲ੍ਹੇ ''ਚ ਕੋਰੋਨਾ ਦੇ 83 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ, 2 ਮੌਤਾਂ
Tuesday, Oct 20, 2020 - 08:01 PM (IST)
ਹੁਸ਼ਿਆਰਪੁਰ (ਘੁੰਮਣ) : ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1723 ਨਵੇਂ ਸੈਂਪਲ ਲੈਣ ਅਤੇ 1488 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਪਾਜ਼ੇਟਿਵ ਮਰੀਜ਼ਾਂ ਦੇ 83 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 5678 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1,38,412 ਹੋ ਗਈ ਹੈ ਅਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 1,32,075 ਸੈਂਪਲ ਨੈਗੇਟਿਵ, ਜਦਕਿ 1534 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 127 ਸੈਂਪਲ ਇਨਵੈਲਿਡ ਹਨ, ਐਕਟਿਵ ਕੇਸਾਂ ਦੀ ਗਿਣਤੀ 231 ਹੈ। ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 5250 ਹੈ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 18 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ
ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ 83 ਪਾਜ਼ੇਟਿਵ ਕੇਸਾਂ ਵਿਚੋਂ 23 ਕੇਸ ਨਵੇਂ ਹਨ, ਜਦਕਿ 60 ਕੇਸ ਨੈਸ਼ਨਲ ਹੈਲਥ ਪੋਰਟਲ ਤੋਂ ਜ਼ਿਲ੍ਹੇ ਨਾਲ ਸਬੰਧਤ ਪ੍ਰਾਪਤ ਹੋਏ ਹਨ। ਇਨ੍ਹਾਂ 'ਚ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ 8 ਕੇਸ ਹਨ ਅਤੇ ਬਾਕੀ 75 ਜ਼ਿਲ੍ਹੇ ਦੇ ਸਿਹਤ ਕੇਂਦਰਾਂ ਤੋਂ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਰੋਨਾ ਨਾਲ 2 ਮੌਤਾਂ ਇਕ 80 ਸਾਲਾ ਵਿਅਕਤੀ ਵਾਸੀ ਪਿੱਪਲਾਂਵਾਲਾ ਹੁਸ਼ਿਆਰਪੁਰ, ਜੋ ਕਿ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਸੀ ਅਤੇ ਇਕ ਹੋਰ 67 ਸਾਲਾ ਵਿਅਕਤੀ ਵਾਸੀ ਬੁੱਢੇਵਾਲ ਸਿਹਤ ਕੇਂਦਰ ਬੁਢਾਵੜ ਦੀ ਮੌਤ ਪੀ. ਜੀ. ਆਈ. ਚੰਡੀਗੜ੍ਹ ਵਿਖੇ ਹੋਈ। ਜਿਸ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 197 ਹੋ ਗਈ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਬੀਮਾਰੀ ਦੇ ਲੱਛਣ ਨਜ਼ਰ ਆਉਣ 'ਤੇ ਆਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਜਲਦ ਕਰਵਾਈ ਜਾਵੇ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ 'ਤੇ ਇਸ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਘਰੇਲੂ ਕਲੇਸ਼ ਕਾਰਨ ਕੀਤਾ ਸੀ ਪਤਨੀ ਦਾ ਕਤਲ, ਹੱਤਿਆ 'ਚ ਵਰਤੀ ਕੁਹਾੜੀ ਵੀ ਬਰਾਮਦ