84 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ

02/27/2018 7:09:02 AM

ਢਿਲਵਾਂ, (ਜਗਜੀਤ)– ਢਿਲਵਾਂ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 84 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਰ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭੂਸ਼ਣ ਸੇਖੜੀ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਢਿਲਵਾਂ ਜੀ. ਟੀ. ਰੋਡ 'ਤੇ ਨਾਕਾ ਲਾਇਆ ਹੋਇਆ ਸੀ ਤਾਂ ਬਿਆਸ ਵੱਲੋਂ ਗਲਤ ਸਾਈਡ ਤੋਂ ਆ ਰਹੀ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਲਾ ਰਹੇ ਵਿਅਕਤੀ ਨੇ ਪੁਲਸ ਪਾਰਟੀ ਨੂੰ ਦੇਖ ਕੇ ਕਾਰ ਭਜਾ ਲਈ ਤਾਂ ਪੁਲਸ ਪਾਰਟੀ ਨੇ ਉਸ ਕਾਰ ਦਾ ਪਿੱਛਾ ਕਰ ਕੇ ਉਕਤ ਕਾਰ ਨੂੰ ਕਾਬੂ ਕਰ ਲਿਆ। ਜਦੋਂ ਉਕਤ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 84 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸ਼ਮਸ਼ੇਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਪਿੰਡ ਬੁੱਢਾਥੇਹ ਥਾਣਾ ਢਿਲਵਾਂ ਵਜੋਂ ਹੋਈ ਹੈ। ਜਿਸ ਖਿਲਾਫ ਕੇਸ ਦਰਜ ਕਰ ਲਿਆ ਹੈ। 


Related News