840 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

08/17/2017 2:33:57 AM

ਬਰਨਾਲਾ,   (ਵਿਵੇਕ ਸਿੰਧਵਾਨੀ, ਰਵੀ)-  ਸੀ. ਆਈ. ਏ. ਸਟਾਫ ਹੰਡਿਆਇਆ ਦੇ ਇੰਚਾਰਜ ਬਲਜੀਤ ਸਿੰਘ ਦੀ ਯੋਗ ਅਗਵਾਈ ਵਿਚ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਇਕ ਵਰਨਾ ਤੇ ਪਿੱਕਅਪ ਗੱਡੀ ਵਿਚੋਂ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਸੀ. ਆਈ. ਏ. ਸਟਾਫ ਹੰਡਿਆਇਆ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਮੈਰੀਲੈਂਡ ਪੈਲੇਸ ਦੇ ਨੇੜੇ ਇਕ ਵਰਨਾ ਗੱਡੀ ਤੇ ਇਕ ਪਿੱਕਅਪ ਗੱਡੀ ਨੂੰ ਰੋਕਿਆ ਤਾਂ ਉਸ ਵਿਚੋਂ 70 ਪੇਟੀਆਂ ਸ਼ਰਾਬ ਬਰਾਮਦ ਹੋਈ। 
ਮੌਕੇ 'ਤੇ ਹੀ ਗੱਡੀ 'ਚ ਸਵਾਰ ਪ੍ਰਗਟ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਨਿਵਾਸੀ ਭਗਤਪੁਰਾ ਮੌੜ, ਕਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਨਿਵਾਸੀ ਦਰਾਜ, ਪਰਮਜੀਤ ਸਿੰਘ ਪੁੱਤਰ ਸੁਦਾਗਰ ਸਿੰਘ ਨਿਵਾਸੀ ਖ਼ਾਈ ਜ਼ਿਲਾ ਮੋਗਾ, ਸੁਖਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਨਿਵਾਸੀ ਬੁਰਜ ਰਾਜਗੜ੍ਹ ਜ਼ਿਲਾ ਬਠਿੰਡਾ ਨੂੰ ਮੌਕੇ 'ਤੇ ਹੀ ਦਬੋਚ ਲਿਆ ਗਿਆ। ਦੋਸ਼ੀਆਂ ਖ਼ਿਲਾਫ਼ ਥਾਣਾ ਧਨੌਲਾ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।