ਜਲੰਧਰ ਜ਼ਿਲ੍ਹੇ ’ਚ ਲੰਪੀ ਸਕਿਨ ਬੀਮਾਰੀ ਦੇ 86 ਨਵੇਂ ਕੇਸ ਮਿਲੇ, 17 ਪਸ਼ੂਆਂ ਦੀ ਮੌਤ
Monday, Aug 22, 2022 - 01:14 PM (IST)
ਜਲੰਧਰ (ਮਾਹੀ)- ਜਲੰਧਰ ਜ਼ਿਲ੍ਹੇ ’ਚ ਐਤਵਾਰ ਨੂੰ ਲੰਪੀ ਸਕਿਨ ਦੇ 86 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਜਲੰਧਰ ਦੇ ਡਿਪਟੀ ਡਾਇਰੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਕੁੱਲ 7745 ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 5400 ਕੇਸ ਬਰਾਮਦ ਹੋਏ ਹਨ ਤੇ ਜ਼ਿਲੇ ’ਚ ਹੁਣ ਤੱਕ 227 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਦਸੂਹਾ 'ਚ ਦਿਨ ਚੜ੍ਹਦੇ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਸਕੇ ਭਰਾਵਾਂ ਸਣੇ 3 ਵਿਦਿਆਰਥੀਆਂ ਦੀ ਮੌਤ
ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜ਼ਿਲੇ ਅੰਦਰ ਵੱਖ-ਵੱਖ ਪਿੰਡਾਂ ’ਚ ਰੋਜ਼ਾਨਾ ਟੀਕਾਕਰਨ ਤੇ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ। ਗਊਸ਼ਾਲਾਵਾਂ ’ਚ ਵੀ ਡਾਕਟਰਾਂ ਦੀਆਂ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ ਤਾਂ ਜੋ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੱਲ 20000 ਵੈਕਸੀਨ ਦੀਆਂ ਡੋਜ਼ਾਂ ਮੰਗਵਾਈਆਂ ਜਾ ਰਹੀਆਂ ਹਨ, ਜੋ ਪੂਰੇ ਜ਼ਿਲ੍ਹੇ ਦੀਆਂ ਵੱਖ-ਵੱਖ ਡਿਸਪੈਂਸਰੀਆਂ ’ਚ ਭੇਜੀਆਂ ਜਾਣਗੀਆਂ। ਇਸ ਸਬੰਧੀ ਪਿੰਡ ਹਜ਼ਾਰਾ ’ਚ ਇਕ ਜਾਗਰੂਕਤਾ ਤੇ ਟੀਕਾਕਰਨ ਕੈਂਪ ਲਾਇਆ ਗਿਆ, ਜਿਸ ’ਚ ਪਸ਼ੂ ਪਾਲਣ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਆਪਣੇ ਪਸ਼ੂਆਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਉਣ ਦੇ ਵੱਖ-ਵੱਖ ਤਰੀਕੇ ਦੱਸੇ ਗਏ ਤੇ ਪਸ਼ੂਆਂ ਦੇ ਵੈਕਸੀਨ ਲਾਏਗੀ।
ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ 'ਚ ਭਿਆਨਕ ਸੜਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, 2 ਸਕੇ ਭਰਾਵਾਂ ਸਣੇ 3 ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ