ਪਰਾਲੀ ਸਾੜਨ ਤੋਂ ਰੋਕਣ ਲਈ 878 ਕਰੋੜ ਦੀ ਕਾਰਜ ਯੋਜਨਾ : ਮੁੱਖ ਸਕੱਤਰ
Friday, Jul 02, 2021 - 10:27 PM (IST)
ਚੰਡੀਗੜ੍ਹ (ਅਸ਼ਵਨੀ)- ਪਰਾਲੀ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਲਈ ਪੰਜਾਬ ਸਰਕਾਰ ਨੇ 878 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਇਸ ਤਹਿਤ 235 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਮਨਜ਼ੂਰ ਕੀਤੀ ਜਾ ਚੁੱਕੀ ਹੈ। ਖੇਤ ਤੋਂ ਬਾਹਰ ਫਸਲੀ ਰਹਿੰਦ ਖੂੰਹਦ ਪ੍ਰਬੰਧਨ ਲਈ 97.5 ਮੇਗਾਵਾਟ ਸਮਰੱਥਾ ਵਾਲੇ 11 ਬਾਇਓਮਾਸ ਪਾਵਰ ਪ੍ਰਾਜੈਕਟ ਸਥਾਪਤ ਕਰਨ ਤੋਂ ਇਲਾਵਾ 23 ਸੀ. ਬੀ. ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ। ਇਹ ਜਾਣਕਾਰੀ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਐੱਨ. ਸੀ. ਆਰ. ਅਤੇ ਨੇੜ ਦੇ ਇਲਾਕਿਆਂ ਵਿਚ ਹਵਾ ਗੁਣਵੱਤਾ ਪ੍ਰਬੰਧਨ ਸਬੰਧੀ ਕਮਿਸ਼ਨ ਨਾਲ ਮੀਟਿੰਗ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਅਤੇ ਇਸ ਰੁਝਾਨ ਨੂੰ ਕੰਟਰੋਲ ਕਰਨ ਦੇ ਰਾਜ ਵਲੋਂ ਕੀਤੇ ਯਤਨਾਂ ਦੌਰਾਨ ਸਾਂਝੀ ਕੀਤੀ। ਇਸ ਮੀਟਿੰਗ ਦੌਰਾਨ ਰਾਜ ਵਿਚ ਫਸਲੀ ਰਹਿੰਦ ਖੂੰਹਦ ਨੂੰ ਸਾੜਨ ਵਤੋਂ ਰੋਕਣ ਲਈ ਵਿਚਾਰ ਕੀਤਾ ਗਿਆ।
ਇਹ ਖ਼ਬਰ ਪੜ੍ਹੋ- IND v SL : ਧਵਨ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਸ਼ੁਰੂ ਕੀਤੀ ਟ੍ਰੇਨਿੰਗ, ਦੇਖੋ ਤਸਵੀਰਾਂ
ਕਮਿਸ਼ਨ ਦੇ ਚੇਅਰਮੈਨ ਡਾ. ਐੱਮ.ਐੱਮ. ਕੁੱਟੀ ਨੇ ਕਮਿਸ਼ਨ ਦੀਆਂ ਹਿਦਾਇਤਾਂ ਮੁਤਾਬਕ ਫਸਲੀ ਰਹਿੰਦ ਖੂੰਹਦ ਦੇ ਇਨ -ਸੀਟੂ/ਐਕਸ-ਸੀਟੂ ਪ੍ਰਬੰਧਨ ਸਬੰਧੀ ਪੰਜਾਬ ਰਾਜ ਨੂੰ ਕਾਰਜ ਯੋਜਨਾ ਬਣਾਉਣ ਲਈ ਪੰਜਾਬ ਸਰਕਾਰ ਦੀ ਪ੍ਰਸੰਸਾ ਕੀਤੀ ਹੈ। ਇਸ ਦੌਰਾਨ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ, ਕਮਿਸ਼ਨ ਦੇ ਮੈਂਬਰ ਸਕੱਤਰ ਅਰਵਿੰਦ ਕੁਮਾਰ ਨੌਟਿਆਲ, ਪ੍ਰਮੁੱਖ ਸਕੱਤਰ ਵਿਗਿਆਨ ਤਕਨੀਕੀ ਅਤੇ ਵਾਤਾਵਰਣ ਅਨੁਰਾਗ ਵਰਮਾ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕਰੁਣੇਸ਼ ਗਰਗ ਵੀ ਮੌਜ਼ੂਦ ਸਨ।
ਇਹ ਖ਼ਬਰ ਪੜ੍ਹੋ- 6 ਫੀਸਦੀ ਸ਼ੂਗਰ ਤੇ 10 ਫੀਸਦੀ ਹਾਈ ਬਲੱਡ ਪ੍ਰੈਸ਼ਰ ਤੋਂ ਵੀ ਡਾਕਟਰ ਪ੍ਰੇਸ਼ਾਨ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।