ਦੁਖਦ ਖਬਰ : ਮੋਹਾਲੀ 'ਚ ਕੋਰੋਨਾ ਕਾਰਨ 8ਵੀਂ ਮੌਤ, ਲੋਕਾਂ 'ਚ ਡਰ ਦਾ ਮਾਹੌਲ

Tuesday, Jul 14, 2020 - 02:00 PM (IST)

ਡੇਰਾਬੱਸੀ (ਗੁਰਪ੍ਰੀਤ) : ਮੋਹਾਲੀ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦਿਨੋਂ-ਦਿਨ ਮਾਰੂ ਰੂਪ ਧਾਰਨ ਕਰਦਾ ਜਾ ਰਿਹਾ ਹੈ। ਮੰਗਲਵਾਰ ਨੂੰ ਜ਼ਿਲ੍ਹੇ 'ਚ ਕੋਰੋਨਾ ਕਾਰਨ 8ਵੇਂ ਵਿਅਕਤੀ ਦੀ ਮੌਤ ਹੋਗਈ ਹੈ। ਹਲਕਾ ਡੇਰਾਬੱਸੀ ਦੇ ਪਿੰਡ ਜਵਾਹਰਪੁਰ 'ਚ ਕੋਰੋਨਾ ਪੀੜਤ 48 ਸਾਲਾ ਮੁਹੰਮਦ ਸੁਲੇਮਾਨ ਨਾਮਕ ਦੁਕਾਨਦਾਰ ਦੀ ਮੰਗਲਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦਾ 7 ਜੁਲਾਈ ਨੂੰ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹਸਪਤਾਲ ਅੱਗੇ ਵੱਡੀ ਵਾਰਦਾਤ, ਕੁੱਟ-ਕੁੱਟ ਮਾਰਿਆ ਸੁਰੱਖਿਆ ਮੁਲਾਜ਼ਮ

PunjabKesari

ਮ੍ਰਿਤਕ ਚੰਡੀਗੜ੍ਹ 'ਚ ਸੈਕਟਰ-32 ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖਲ ਸੀ। ਮ੍ਰਿਤਕ ਜਵਾਹਰਪੁਰ ਪਿੰਡ ਵਿਖੇ ਕਰਿਆਨੇ ਦੀ ਦੁਕਾਨ ਕਰਦਾ ਸੀ ਅਤੇ ਉਸ ਦੇ ਸੰਪਰਕ 'ਚ ਆਉਣ ਵਾਲੇ ਪਿੰਡ 'ਚ 6 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਹੁਣ ਤੱਕ ਪਾਜ਼ੇਟਿਵ ਆ ਚੁਕੀ ਹੈ। ਜਵਾਹਰਪੁਰ ਵਿਖੇ ਕੋਰੋਨਾ ਨਾਲ ਮੌਤ ਹੋਣ 'ਤੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਮੋਹਾਲੀ ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 423 ਤੱਕ ਪਹੁੰਚ ਗਈ ਹੈ, ਜਦੋਂ ਕਿ ਹੁਣ ਤੱਕ 8 ਮਰੀਜ਼ ਇਸ ਬੀਮਾਰੀ ਕਾਰਨ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਕੋਠੀ 'ਚ ਚੱਲ ਰਿਹਾ ਸੀ ਜਿਸਮ ਦਾ ਧੰਦਾ, ਪੁਲਸ ਦੇਖ ਉੱਡੇ ਮੁੰਡੇ-ਕੁੜੀਆਂ ਦੇ ਹੋਸ਼
ਦੂਜੇ ਪਾਸੇ ਪੰਜਾਬ 'ਚ ਕੋਰੋਨਾ ਮਹਾਮਾਰੀ ਦੇ ਹੁਣ ਤੱਕ 7850 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 205 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹਾਲਾਂਕੀ ਸਰਕਾਰ ਇਸ ਮਹਾਮਾਰੀ ਨੂੰ ਵਧਣ ਤੋਂ ਰੋਕਣ ਲਈ ਕਾਫੀ ਕੋਸ਼ਿਸ਼ਾਂ ਕਰ ਰਹੀ ਹੈ ਪਰ ਕੋਸ਼ਿਸ਼ਾਂ ਦਾ ਅਸਰ ਘੱਟ ਹੀ ਨਜ਼ਰ ਆ ਰਿਹਾ ਹੈ ਕਿਉਂਕੀ ਲੋਕ ਸੜਕਾਂ-ਬਾਜ਼ਾਰਾਂ 'ਚ ਆਮ ਹੀ ਦਿਖਾਈ ਦੇ ਰਹੇ ਹਨ। ਜੇਕਰ ਭਾਰਤ ਦੀ ਗੱਲ ਕੀਤੀ ਜਾਵੇ ਤਾਂ ਅੰਕੜੇ ਕਾਫੀ ਪਰੇਸ਼ਾਨ ਕਰਨ ਵਾਲੇ ਹਨ। ਭਾਰਤ 'ਚ ਕੋਵਿਡ-19 ਮਾਮਲਿਆਂ ਦੀ ਗਿਣਤੀ 9 ਲੱਖ ਨੂੰ ਪਾਰ ਕਰ ਚੁੱਕੀ ਹੈ ਤੇ 23 ਹਜ਼ਾਰ 700 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ ਹਾਲਾਂਕਿ ਸ਼ੁਰੂਆਤੀ ਸਮੇਂ 'ਚ ਭਾਰਤ 'ਚ ਕੋਰੋਨਾ ਵਾਇਰਸ ਦੀ ਰਫ਼ਤਾਰ ਕਾਫੀ ਹੌਲੀ ਸੀ ਪਰ ਹੁਣ ਦਿਨੋ-ਦਿਨ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ।
ਇਹ ਵੀ ਪੜ੍ਹੋ : ਕੋਰੋਨਾ ਦੀ ਜੰਗ ਜਿੱਤ ਚੁੱਕੇ ਮਰੀਜ਼ਾਂ ਨੂੰ 'ਪਰਨੀਤ ਕੌਰ' ਦੀ ਖਾਸ ਅਪੀਲ


Babita

Content Editor

Related News