ਪੰਜਾਬ ''ਚ 9,10 ਤੇ 11 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Wednesday, Jun 18, 2025 - 02:06 PM (IST)

ਚੰਡੀਗੜ੍ਹ: ਜੇਕਰ ਤੁਸੀਂ ਵੀ ਅਗਲੇ ਮਹੀਨੇ ਕਿਸੇ ਸਫ਼ਰ 'ਤੇ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਪਹਿਲਾਂ ਇਹ ਖ਼ਬਰ ਪੜ੍ਹ ਲਵੋ। ਸੂਬੇ ਵਿਚ 9, 10 ਅਤੇ 11 ਜੁਲਾਈ ਨੂੰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ, ਇਸ ਲਈ ਆਪਣੀ ਯੋਜਨਾ ਉਸ ਹਿਸਾਬ ਨਾਲ ਹੀ ਬਣਾਓ ਤਾਂ ਜੋ ਤੁਹਾਨੂੰ ਕਿਸੇ ਕਿਸਮ ਦੀ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਕਾਂਗਰਸ ਪਾਰਟੀ ਨੇ 6 ਸਾਲਾਂ ਲਈ ਪਾਰਟੀ ਤੋਂ ਬਾਹਰ ਕੱਢੇ 2 ਲੀਡਰ
ਦਰਅਸਲ, ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਤਿੰਨ ਦਿਨ ਦੇ ਚੱਕਾ ਜਾਮ ਦੀ ਚੇਤਾਵਨੀ ਦਿੱਤੀ ਹੈ। ਯੂਨੀਅਨ ਆਗੂਆਂ ਕਮਲ ਕੁਮਾਰ, ਬਲਵਿੰਦਰ ਸਿੰਘ ਰਾਠ, ਰੇਸ਼ਮ ਸਿੰਘ ਗਿੱਲ ਤੇ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋਇਆ। ਇਸ ਲਈ ਉਨ੍ਹਾਂ ਨੇ 30 ਜੂਨ ਨੂੰ ਸਟੇਟ ਟਰਾਸਪੋਰਟ ਦੇ ਡਾਇਰੈਕਟਰ ਦਫ਼ਤਰ ਅੱਗੇ ਧਰਨਾ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਮੰਗਾਂ ਪੂਰੀਆਂ ਨਾ ਹੋਣ 'ਤੇ 9, 10 ਅਤੇ 11 ਜੁਲਾਈ ਨੂੰ ਚੱਕਾ ਜਾਮ ਕਰ ਕੇ ਮੁੱਖ ਮੰਤਰੀ ਰਿਹਾਇਸ਼ 'ਤੇ ਪੱਕਾ ਧਰਨਾ ਲਾਉਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8