9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ

Monday, Oct 05, 2026 - 11:11 AM (IST)

9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 5 ਮੁਲਜ਼ਮਾਂ ਨੂੰ ਹੈਰੋਇਨ ਦੇ ਨਾਲ ਅਤੇ ਹੈਰੋਇਨ ਦਾ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਰੇਲਵੇ ਸਟੇਸ਼ਨ ਫਿਰੋਜ਼ਪੁਰ ਸ਼ਹਿਰ ਅਤੇ ਫੂਡ ਸਪਲਾਈ ਦਫ਼ਤਰ ਦੇ ਨੇੜੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਮੁਲਜ਼ਮ ਆਕਾਸ਼ ਪੁੱਤਰ ਦੇਸ ਰਾਜ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਤਲਾਸ਼ੀ ਲੈਣ ’ਤੇ 4 ਗ੍ਰਾਮ ਹੈਰੋਇਨ ਬਰਾਮਦ ਹੋਈ।

ਦੂਜੇ ਪਾਸੇ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਸੀ. ਆਰ. ਪੀ. ਐੱਫ. ਗਰਾਊਂਡ ਦੇ ਨਜ਼ਦੀਕ ਮੁਲਜ਼ਮ ਸ਼ਗੁਨ ਲਾਲ ਪੁੱਤਰ ਹੰਸਰਾਜ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉੱਥੇ ਥਾਣਾ ਤਲਵੰਡੀ ਭਾਈ ਦੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਵਿੰਦਰ ਪੁੱਤਰ ਬਖਤਾਵਰ ਅਤੇ ਅਮਨਦੀਪ ਉਰਫ ਅਮਨਾ ਪੁੱਤਰ ਸੁਰਜਨ ਹੈਰੋਇਨ ਦਾ ਨਸ਼ਾ ਕਰਨ ਦੇ ਆਦੀ ਹਨ, ਜੋ ਇਸ ਸਮੇਂ ਫਰੀਦਕੋਟ ਰੋਡ ’ਤੇ ਕੱਚੀ ਸੂਆ ਪਟੜੀ ਦੇ ਨੇੜੇ ਹੈਰੋਇਨ ਦਾ ਨਸ਼ਾ ਕਰ ਰਹੇ ਹਨ ਤਾਂ ਤੁਰੰਤ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਦੱਸੀ ਗਈ ਜਗ੍ਹਾ ’ਤੇ ਰੇਡ ਕਰ ਕੇ ਉਨ੍ਹਾਂ ਤੋਂ ਇਕ ਲਾਈਟਰ, 


author

Babita

Content Editor

Related News