ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕਾ ਮਾਮਲੇ ''ਚ 9 ਮੁਲਜ਼ਮ ਪ੍ਰੋਡਕਸ਼ਨ ਵਾਰੰਟ ''ਤੇ
Friday, Apr 17, 2026 - 05:20 PM (IST)
ਚੰਡੀਗੜ੍ਹ : ਚੰਡੀਗੜ੍ਹ ਪੁਲਸ ਨੇ ਸੈਕਟਰ-37 ਸਥਿਤ ਪੰਜਾਬ ਭਾਜਪਾ ਮੁੱਖ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ 'ਚ ਵੱਡੀ ਕਾਰਵਾਈ ਕਰਦਿਆਂ 9 ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਦਾਲਤ 'ਚ ਪੇਸ਼ ਕੀਤਾ ਹੈ। ਅਦਾਲਤ ਨੇ ਮੁਲਜ਼ਮਾਂ ਦਾ 2 ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਹੈ, ਜਿਸ ਦੌਰਾਨ ਪੁਲਸ ਨੇ ਮੁੱਖ ਮੁਲਜ਼ਮਾਂ ਗੁਰਤੇਜ ਅਤੇ ਅਮਨਪ੍ਰੀਤ ਸਿੰਘ ਨੂੰ ਨਾਲ ਲੈ ਕੇ ਕ੍ਰਾਈਮ ਸੀਨ ਰਿਕ੍ਰੀਏਸ਼ਨ ਕਰਵਾਇਆ।
ਇਹ ਵੀ ਪੜ੍ਹੋ : ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਿਊਟੀ ਕਰਦਿਆਂ ਕਿਸੇ ਵੀ ਵੇਲੇ ਹੋ ਸਕਦੈ...
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮਾਂ ਨੇ ਧਮਾਕੇ ਤੋਂ ਪਹਿਲਾਂ ਕਈ ਦਿਨ ਰੇਕੀ ਕੀਤੀ ਸੀ ਅਤੇ ਵਾਰਦਾਤ ਤੋਂ ਬਾਅਦ ਸੈਕਟਰ-24 ਦੇ ਬੱਸ ਸਟੈਂਡ ਤੋਂ ਬੱਸ ਫੜ੍ਹ ਕੇ ਫ਼ਰਾਰ ਹੋ ਗਏ ਸਨ। ਜਾਂਚ 'ਚ ਇਹ ਖ਼ੁਲਾਸਾ ਹੋਇਆ ਹੈ ਕਿ ਮੁੱਖ ਮੁਲਜ਼ਮਾਂ ਦੀ ਮੁਲਾਕਾਤ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਹੋਈ ਸੀ ਅਤੇ ਗੁਰਤੇਜ ਨੂੰ 28 ਮਾਰਚ ਨੂੰ ਇਹ ਟਾਸਕ 2 ਲੱਖ ਰੁਪਏ ਦੇ ਬਦਲੇ ਦਿੱਤਾ ਗਿਆ ਸੀ। ਹਾਲਾਂਕਿ ਇਹ ਰਕਮ ਪੂਰੀ ਤਰ੍ਹਾਂ ਅਦਾ ਨਹੀਂ ਕੀਤੀ ਗਈ ਸੀ।
ਇਸ ਪੂਰੀ ਸਾਜ਼ਿਸ਼ ਦੇ ਤਾਰ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਣ ਦੀ ਗੱਲ ਕਹੀ ਜਾ ਰਹੀ ਹੈ। ਪੁਲਸ ਹੁਣ ਇਸ ਮਾਮਲੇ ਵਿੱਚ ਹੋਰ ਸਬੂਤ ਇਕੱਠੇ ਕਰਨ ਲਈ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
