9 ਬੋਤਲਾਂ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ
Friday, Sep 29, 2017 - 07:15 AM (IST)
ਤਰਨਤਾਰਨ, (ਧਰਮ ਪੰਨੂੰ)- ਪੱਟੀ ਪੁਲਸ ਨੇ ਇਕ ਘਰ 'ਚ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਥਾਣਾ ਸਦਰ ਪੱਟੀ ਦੀ ਪੁਲਸ ਨੇ ਕਸ਼ਮੀਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਜਵੰਦਾ ਕਲਾਂ ਦੇ ਘਰ ਛਾਪੇਮਾਰੀ ਕਰ ਕੇ 9 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 15 ਲੀਟਰ ਲਾਹਣ ਬਰਾਮਦ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
