ਭਾਰਤ-ਪਾਕਿ ਬਾਰਡਰ ਤੋਂ ਸਾਢੇ 9 ਕਰੋੜ ਦੀ ਹੈਰੋਇਨ ਬਰਾਮਦ
Thursday, Mar 11, 2021 - 01:27 AM (IST)
ਫਿਰੋਜ਼ਪੁਰ, (ਕੁਮਾਰ)– ਫਿਰੋਜ਼ਪੁਰ ਭਾਰਤ-ਪਾਕਿਸਤਾਨ ਬਾਰਡਰ ’ਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਅਤੇ ਬੀ. ਐੱਸ. ਐੱਫ. ਨੇ ਜੁਆਇੰਟ ਆਪ੍ਰੇਸ਼ਨ ਦੌਰਾਨ ਇਕ ਕਿੱਲੋ 915 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ ਸਾਢੇ 9 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ:- ਕੈਪਟਨ ਅਮਰਿੰਦਰ ਸਿੰਘ ਸਦੀ ਦੇ ਸਭ ਤੋਂ ਝੂਠੇ ਸਿਆਸਤਦਾਨ : ਸ਼ਵੇਤ ਮਲਿਕ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕਾਊਂਟਰ ਇੰਟੈਲੀਜੈਂਸ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਭਾਰਤੀ ਸਮੱਗਲਰਾਂ ਵੱਲੋਂ ਬੀ. ਓ. ਪੀ. ਨਿਊ ਮੁਹੰਮਦੀ ਵਾਲਾ ਦੇ ਏਰੀਆ ’ਚ ਪਾਕਿਸਤਾਨੀ ਸਮੱਗਲਰਾਂ ਤੋਂ ਹੈਰੋਇਨ ਦੀ ਖੇਪ ਮੰਗਵਾਈ ਹੈ। ਇਸ ਗੁਪਤ ਸੂਚਨਾ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਬੀ. ਐੱਸ. ਐੱਫ. ਨੂੰ ਨਾਲ ਲੈ ਕੇ ਸਰਚ ਆਪ੍ਰੇਸ਼ਨ ਚਲਾਇਆ ਤਾਂ ਉਥੋਂ ਕਰੀਬ ਇਕ ਕਿੱਲੋ 915 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ:- ਸਿੱਧੂ ਦੇ ਨਾਲ ਕਿਸੇ ਦਲਿਤ ਮੰਤਰੀ ਨੂੰ ਵੀ ਮਿਲ ਸਕਦੀ ਹੈ ਉਪ ਮੁੱਖ ਮੰਤਰੀ ਦੀ ਕੁਰਸੀ