ਜਲੰਧਰ ਜ਼ਿਲ੍ਹੇ 'ਚ ਭਿਆਨਕ ਸਥਿਤੀ 'ਚ ਪਹੁੰਚਿਆ 'ਕੋਰੋਨਾ', ਇਕੋ ਦਿਨ 'ਚ 9 ਮੌਤਾਂ

Saturday, Aug 22, 2020 - 04:20 PM (IST)

ਜਲੰਧਰ (ਰੱਤਾ) : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ, ਉੱਥੇ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਇੰਨ੍ਹੀਂ ਜ਼ਿਆਦਾ ਭਿਆਨਕ ਸਥਿਤੀ 'ਚ ਪਹੁੰਚ ਗਿਆ ਹੈ ਕਿ ਅੱਜ ਸ਼ਨੀਵਾਰ ਨੂੰ ਜ਼ਿਲ੍ਹੇ 'ਚ ਅੱਜ ਕੋਰੋਨਾ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 105 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। 

ਇਹ ਵੀ ਪੜ੍ਹੋ : ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਆਫ਼ਤ ਦੇ ਨਾਲ-ਨਾਲ ਵਧਣ ਲੱਗਾ ਡੇਂਗੂ ਦਾ ਪ੍ਰਕੋਪ , ਮਰੀਜ਼ਾਂ 'ਚ ਸਹਿਮ ਦਾ ਮਾਹੌਲ

ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 5000 ਤੋਂ ਪਾਰ, ਮਰਨ ਵਾਲਿਆਂ ਦੀ ਗਿਣਤੀ ਹੋਈ 131
ਜ਼ਿਲ੍ਹ 'ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 178 ਕੇਸ ਹੋਰ ਮਿਲਣ ਨਾਲ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 5072 ਅਤੇ ਕੋਰੋਨਾ ਕਾਰਣ ਮਰਨ ਵਾਲਿਆਂ ਦੀ ਗਿਣਤੀ 131 ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 178 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 57 ਕਿਸੇ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ਉਪਰੰਤ ਇਸ ਵਾਇਰਸ ਦਾ ਸ਼ਿਕਾਰ ਹੋਏ, ਜਦੋਂ ਕਿ 78 ਨੂੰ ਕੋਰੋਨਾ ਕਿਸ ਤਰ੍ਹਾਂ ਹੋਇਆ, ਇਸ ਬਾਰੇ ਪਤਾ ਨਹੀਂ ਲੱਗਾ। ਇਹ ਵੀ ਪਤਾ ਲੱਗਾ ਹੈ ਕਿ ਉਕਤ ਪਾਜ਼ੇਟਿਵ ਮਰੀਜ਼ਾਂ ਵਿਚੋਂ 5 ਪੁਲਸ ਮੁਲਾਜ਼ਮ, 3 ਹੈਲਥ ਵਰਕਰ (2 ਡਾਕਟਰ, ਇਕ ਸਟਾਫ), 7 ਸਰਕਾਰੀ ਕਰਮਚਾਰੀ ਅਤੇ ਇਕ ਗਰਭਵਤੀ ਔਰਤ ਸ਼ਾਮਲ ਹੈ। ਕੋਰੋਨਾ ਨਾਲ ਜੰਗ ਲੜਦਿਆਂ ਰਜਨੀਸ਼ (48) ਅਤੇ ਸ਼ਿਵ ਨਗਰ ਦੇ ਮੋਹਨ ਲਾਲ (68) ਨੇ ਦਮ ਤੋੜ ਦਿੱਤਾ।

672 ਦੀ ਰਿਪੋਰਟ ਆਈ ਨੈਗੇਟਿਵ ਅਤੇ 97 ਨੂੰ ਮਿਲੀ ਛੁੱਟੀ
ਸ਼ੁੱਕਰਵਾਰ ਨੂੰ 672 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 97 ਹੋਰਨਾਂ ਨੂੰ ਛੁੱਟੀ ਮਿਲ ਗਈ। ਸਿਹਤ ਮਹਿਕਮੇ ਨੇ 984 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਾਦਲਾਂ ਦੇ ਘਰ 'ਚ ਦਿੱਤੀ ਕੋਰੋਨਾ ਨੇ ਦਸਤਕ

ਕੁਲ ਸੈਂਪਲ - 60108
ਨੈਗੇਟਿਵ ਆਏ - 54112
ਪਾਜ਼ੇਟਿਵ ਆਏ - 5072
ਡਿਸਚਾਰਜ ਹੋਏ - 3103
ਮੌਤਾਂ ਹੋਈਆਂ - 122
ਐਕਟਿਵ ਕੇਸ - 1847

ਇਹ ਵੀ ਪੜ੍ਹੋ : ਕੈਪਟਨ ਨੇ ਬੰਦ ਕੀਤੀ 'ਗੇੜੀ', ਹੁਣ ਕਾਰ 'ਚ ਘੁੰਮਣਾ ਹੋਇਆ ਔਖਾ


Anuradha

Content Editor

Related News