ਸੁਰਖੀਆਂ ''ਚ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, 9 ਮੋਬਾਇਲ ਫੋਨ ਸਣੇ 20 ਪੂੜੀਆਂ ਜਰਦਾ ਬਰਾਮਦ
02/19/2023 3:52:25 PM

ਫਿਰੋਜ਼ਪੁਰ (ਪਰਮਜੀਤ ਸੋਢੀ)- ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 9 ਮੋਬਾਇਲ ਫੋਨ, 20 ਪੂੜੀਆਂ ਜਰਦਾ (ਤੰਬਾਕੂ) ਅਤੇ 1.5 ਗ੍ਰਾਮ ਚਿੱਟੇ ਰੰਗ ਦਾ ਪਾਊਡਰ ਸਮੇਤ ਲਿਫ਼ਾਫ਼ਾ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਹਵਾਲਾਤੀ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 52-ਏ, 42 ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਤਰਸੇਮ ਪਾਲ ਸ਼ਰਮਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 17 ਫਰਵਰੀ 2023 ਨੂੰ ਟਾਵਰ ਨੰਬਰ 2 ਅਤੇ 3 ਦੇ ਵਿਚਕਾਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਜੇਲ੍ਹ ਦੇ ਬਾਹਰੋਂ 5 ਪੈਕੇਟ ਥਰੋ ਕੀਤੇ ਗਏ, ਜੋ ਖਾਕੀ ਰੰਗ ਦੀ ਟੇਪ ਵਿਚ ਲਪੇਟੇ ਹੋਏ ਸਨ। ਜਿਨ੍ਹਾਂ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ 5 ਮੋਬਾਇਲ ਕੀਪੈਡ ਸੈਮਸੰਗ, 4 ਮੋਬਾਇਲ ਫੋਨ ਟੱਚ ਸਕਰੀਨ ਉਪੋ-1, ਵੀਵੋ-2 ਅਤੇ 1 ਰੈਡਮੀ ਅਤੇ 20 ਪੂੜੀਆਂ ਜਰਦਾ (ਤੰਬਾਕੂ) ਬਰਾਮਦ ਹੋਇਆ।
ਇਹ ਵੀ ਪੜ੍ਹੋ : 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ’ਚ ਨਕਲ ਰੋਕਣ ਸਬੰਧੀ PSEB ਦੀ ਸਖ਼ਤੀ, ਜਾਰੀ ਕੀਤੇ ਇਹ ਹੁਕਮ
ਜਾਂਚ ਕਰਤਾ ਗੁਰਮੇਲ ਸਿੰਘ ਨੇ ਦੱਸਿਆ ਕਿ 18 ਫਰਵਰੀ 2023 ਨੂੰ ਤਰਸੇਮ ਪਾਲ ਸ਼ਰਮਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਰੁਟੀਨ ਦੀ ਚੈਕਿੰਗ ਕੀਤੀ ਗਈ ਤਾਂ ਤਲਾਸ਼ੀ ਦੌਰਾਨ ਹਵਾਲਾਤੀ ਲਵਿਸ਼ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਦਸ਼ਮੇਸ਼ ਨਗਰ, ਵਾਰਡ ਨੰਬਰ 4 ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਕੋਲੋਂ 1.5 ਗ੍ਰਾਮ ਚਿੱਟੇ ਰੰਗ ਦੇ ਪਾਊਡਰ ਸਮੇਤ ਲਿਫ਼ਾਫ਼ਾ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਹਵਾਲਾਤੀ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਚਾਚੇ ਦੀਆਂ ਅੱਖਾਂ ਸਾਹਮਣੇ ਵਾਪਰਿਆ ਦਰਦਨਾਕ ਹਾਦਸਾ, ਵੇਂਹਦਿਆਂ-ਵੇਂਹਦਿਆਂ ਮੌਤ ਦੇ ਮੂੰਹ ’ਚ ਚਲਾ ਗਿਆ 17 ਸਾਲਾ ਭਤੀਜਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।