ਕੇਂਦਰੀ ਜੇਲ੍ਹ ’ਚੋਂ 9 ਮੋਬਾਈਲ, 6 ਸਿਮ, 1 ਚਾਰਜਰ ਤੇ ਹੋਰ ਸਾਮਾਨ ਬਰਾਮਦ
Sunday, May 04, 2025 - 05:10 PM (IST)

ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਜੋ ਕਿ ਆਏ ਦਿਨ ਸੁਰਖੀਆਂ ਬਣੀ ਰਹਿੰਦੀ ਹੈ, ਅੰਦਰੋਂ ਇੱਕ ਵਾਰ ਫਿਰ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ 9 ਮੋਬਾਇਲ ਫੋਨ, 6 ਸਿਮਾ ,1 ਚਾਰਜਰ ਅਤੇ ਇੱਕ ਈਅਰ ਫੋਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚੋਂ ਫੜੇ ਗਏ 2 'ਗੱਦਾਰ'! CM ਮਾਨ ਨੇ ਟਵੀਟ ਕਰ ਆਖ਼ੀਆਂ ਵੱਡੀਆਂ ਗੱਲਾਂ
ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦੋ ਹਵਾਲਾਤੀਆਂ ਨੂੰ ਨਾਮਜਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਸ੍ਰੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਟ ਹੰਸਰਾਜ ਅਤੇ ਸਰਬਜੀਤ ਸਿੰਘ ਵੱਲੋਂ ਜੇਲ ਅੰਦਰ ਵੱਖ-ਵੱਖ ਬੈਰਕਾਂ ਵਿੱਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਕੁੱਲ 9 ਮੋਬਾਇਲ ਫੋਨ ਜਿਨਾਂ ਵਿੱਚ ਟੱਚ ਅਤੇ ਕੀ ਪੈਡ ਫੋਨ ਸ਼ਾਮਿਲ ਹਨ, ਤੋਂ ਇਲਾਵਾ 6 ਸਿਮਾ, ਇਕ ਚਾਰਜਰ ਇੱਕ ਈਅਰ ਫੋਨ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ ਦੋ ਪਾਕਿਸਤਾਨੀ ਜਾਸੂਸ, ਫੌਜ ਖੇਤਰਾਂ ਤੇ ਹਵਾਈ ਠਿਕਾਣਿਆਂ ਦੀ ਜਾਣਕਾਰੀ ਕਰਦੇ ਸਨ ਲੀਕ
ਉਹਨਾਂ ਦੱਸਿਆ ਕਿ ਜੇਲ ਦੇ ਦੋਨੋਂ ਸਹਾਇਕ ਸੁਬਰਡੈਂਟਾਂ ਦੇ ਬਿਆਨਾਂ ਹੇਠ ਥਾਣਾ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਰੋਬਨਜੀਤ ਸਿੰਘ ਉਰਫ ਰੋਬਨ ਪੁੱਤਰ ਸਤਨਾਮ ਸਿੰਘ ਵਾਸੀ ਮੁਰਾਦਪੁਰਾ,ਸਤਿਗੁਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਕਿਸ਼ਨਗੜ੍ਹ ਜਿਲਾ ਮਾਨਸਾ ਅਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੇ ਦੱਸਿਆ ਕਿ ਬਰਾਮਦ ਕੀਤੇ ਮੋਬਾਇਲ ਫੋਨਾਂ ਦੀ ਫੌਰੈਸਿਕ ਜਾਂਚ ਵੀ ਕਰਵਾਈ ਜਾਵੇਗੀ। ਜਿਸ ਤੋਂ ਇਹ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਮੋਬਾਇਲ ਫੋਨਾਂ ਦੀ ਕਿੰਨੇ ਸਮੇਂ ਤੋਂ ਵਰਤੋਂ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਮੀਂਹ-ਤੂਫ਼ਾਨ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ update
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8