ਹਸਪਤਾਲ ''ਚ 9 ਮਹੀਨੇ ਦੀ ਬੱਚੀ ਦੀ ਮੌਤ, ਪਰਿਵਾਰ ਨੇ ਡਾਕਟਰ ''ਤੇ ਲਾਏ ਗੰਭੀਰ ਦੋਸ਼

Saturday, Dec 14, 2024 - 01:27 PM (IST)

ਹਸਪਤਾਲ ''ਚ 9 ਮਹੀਨੇ ਦੀ ਬੱਚੀ ਦੀ ਮੌਤ, ਪਰਿਵਾਰ ਨੇ ਡਾਕਟਰ ''ਤੇ ਲਾਏ ਗੰਭੀਰ ਦੋਸ਼

ਨਕੋਦਰ (ਪਾਲੀ)-ਸਥਾਨਕ ਚਾਈਲਡ ਕੇਅਰ ਹਸਪਤਾਲ ’ਚ ਡਾਕਟਰਾਂ ਅਤੇ ਸਟਾਫ਼ ਦੀ ਲਾਪਰਵਾਹੀ ਨਾਲ ਬੀਤੇ ਦਿਨ 9 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਇਸ ਤੋਂ ਬਾਅਦ ਗੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ਅਤੇ ਸਟਾਫ਼ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਰੀਬ 6 ਘੰਟੇ ਹਸਪਤਾਲ ਦੇ ਬਾਹਰ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ। ਸੂਚਨਾ ਮਿਲਦੇ ਹੀ ਸਿਟੀ ਥਾਣਾ ਮੁਖੀ ਇੰਚ. ਅਮਨ ਸੈਣੀ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ। ਉਧਰ ਭੜਕੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੁਲਸ ਡਾਕਟਰ ਅਤੇ ਉਸ ਦੇ ਸਟਾਫ਼ ਖ਼ਿਲਾਫ਼ ਕਾਰਵਾਈ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।

ਦੇਰ ਸ਼ਾਮ ਡੀ. ਐੱਸ. ਪੀ. ਸੁਖਪਾਲ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਸਮਝਾਇਆ ਕਿ ਬੱਚੇ ਦੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀ. ਐੱਸ. ਪੀ. ਦੇ ਭਰੋਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਧਰਨਾ ਸਮਾਪਤ ਕੀਤਾ ਅਤੇ ਧਾਰਾ 174 ਤਹਿਤ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਨਕੋਦਰ ਸਿਵਲ ਹਸਪਤਾਲ ਭੇਜ ਦਿੱਤਾ। ਜਾਣਕਾਰੀ ਅਨੁਸਾਰ ਬੱਚੇ ਦੇ ਪਿਤਾ ਸੁਨੀਲ ਕੁਮਾਰ ਵਾਸੀ ਪਿੰਡ ਸੰਗੋਵਾਲ ਨੇ ਦੱਸਿਆ ਕਿ ਬੀਤੇ ਦਿਨ 8.30 ਵਜੇ ਉਹ ਆਪਣੀ ਪਤਨੀ ਪਰਮਜੀਤ ਕੌਰ ਨਾਲ ਆਪਣੇ 9 ਮਹੀਨੇ ਦੇ ਬੱਚੇ ਅਰਮਾਨ ਨੂੰ ਸਥਾਨਕ ਵਿਪਨ ਚਾਈਲਡ ਹਸਪਤਾਲ ਲੈ ਕੇ ਆਏ, ਜਿੱਥੇ ਡਾਕਟਰ ਨੇ ਬੱਚੇ ਨੂੰ ਚੈੱਕ ਕੀਤਾ ਤਾਂ ਉਨ੍ਹਾਂ ਨੇ ਪੈਸੇ ਜਮ੍ਹਾ ਕਰਵਾ ਦਿੱਤੇ ਅਤੇ ਇਸ ਤੋਂ ਬਾਅਦ ਡਾਕਟਰ ਨੇ ਉਸ ਨੂੰ ਆਪਣੇ ਕਮਰੇ ’ਚ ਲਿਜਾ ਕੇ ਜਾਂਚ ਸ਼ੁਰੂ ਕਰ ਦਿੱਤੀ।

PunjabKesari

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਥਾਣੇ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਗੁਰਗੇ ਗ੍ਰਿਫ਼ਤਾਰ, KZF ਨਾਲ ਜੁੜੇ ਤਾਰ

ਜਦੋਂ ਅਚਾਨਕ ਬੱਚੇ ਦੀ ਹਾਲਤ ਜ਼ਿਆਦਾ ਖ਼ਰਾਬ ਹੋਈ ਤਾਂ ਡਾਕਟਰ ਨੇ ਦੱਸਿਆ ਕਿ ਬੱਚੇ ਨੂੰ ਵੈਂਟੀਲੇਟਰ ਦੀ ਜ਼ਰੂਰਤ ਹੈ ਪਰ ਵੈਂਟੀਲੇਟਰ ਉਨ੍ਹਾਂ ਪਾਸ ਨਹੀਂ ਸੀ। ਇਸ ਤੋਂ ਬਾਅਦ ਉਹ ਸ਼ਹਿਰ ਦੇ ਇਕ ਹੋਰ ਹਸਪਤਾਲ ’ਚ ਬੱਚੇ ਨੂੰ ਲੈ ਕੇ ਗਏ ਪਰ ਡਾਕਟਰ ਨੇ ਬੱਚੇ ਨੂੰ ਮ੍ਰਿਤਕ ਦੱਸਿਆ। ਬੱਚੇ ਦੇ ਪਿਤਾ ਸੁਨੀਲ ਕੁਮਾਰ ਨੇ ਡਾਕਟਰ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਸ ਦੇ 9 ਮਹੀਨੇ ਦੇ ਬੱਚੇ ਦੀ ਮੌਤ ਡਾਕਟਰ ਅਤੇ ਸਟਾਫ਼ ਦੀ ਗਲਤੀ ਕਾਰਨ ਹੋਈ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਕਈ ਘੰਟੇ ਸੜਕ ’ਤੇ ਬੈਠ ਕੇ ਧਰਨਾ ਦਿੱਤਾ।

ਇਹ ਵੀ ਪੜ੍ਹੋ- ਸੋਸ਼ਲ ਮੀਡੀਆ ਨੂੰ ਬਿਹਤਰ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਸ ਨੇ ਚੁੱਕਿਆ ਵੱਡਾ ਕਦਮ

ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਪੁਲਸ ਵੱਲੋਂ ਡਾਕਟਰ ਅਤੇ ਉਸ ਦੇ ਸਟਾਫ਼ ਖ਼ਿਲਾਫ਼ ਦੇ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਇਥੇ ਹੀ ਬੈਠੇ ਰਹਿਣਗੇ। ਡੀ. ਐੱਸ. ਪੀ. ਸੁਖਪਾਲ ਸਿੰਘ ਅਤੇ ਸਿਟੀ ਥਾਣਾ ਮੁਖੀ ਅਮਨ ਸੈਣੀ ਨੇ ਧਰਨਾਕਾਰੀ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੱਚੇ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਜੋ ਵੀ ਰਿਪੋਰਟ ਆਵੇਗੀ ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਇਸ ਗੱਲ ’ਤੇ ਰਾਜ਼ੀ ਹੋ ਗਏ ਅਤੇ ਪੁਲਸ ਨੇ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ। ਜਦੋਂ ਹਸਪਤਾਲ ਦੇ ਡਾਕਟਰ ਵਿਪਨ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਸਪੱਸ਼ਟ ਕਿਹਾ ਕਿ ਬੱਚੇ ਦੀ ਮੌਤ ਉਸ ਦੀ ਗਲਤੀ ਕਾਰਨ ਨਹੀਂ ਹੋਈ।
 

ਇਹ ਵੀ ਪੜ੍ਹੋ- ਚਾਈਂ-ਚਾਈਂ ਵਿਆਹ 'ਚ ਗਈ ਔਰਤ ਨਾਲ ਹੋ ਗਿਆ ਕਾਂਡ, ਪੈ ਗਈਆਂ ਭਾਜੜਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News