ਬਰਨਾਲਾ ਜ਼ਿਲ੍ਹੇ ''ਚ ''ਕੋਰੋਨਾ'' ਦਾ ਧਮਾਕਾ, ਭਾਜਪਾ ਆਗੂ ਸਣੇ 9 ਆਏ ਪਾਜ਼ੇਟਿਵ

06/29/2020 6:50:25 PM

ਬਰਨਾਲਾ (ਕਮਲ) : ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਹੁਣ ਬਰਨਾਲਾ ਜ਼ਿਲ੍ਹੇ 'ਚ ਵੀ ਮਾਰੂ ਹੁੰਦਾ ਜਾ ਰਿਹਾ ਹੈ। ਸੋਮਵਾਰ ਨੂੰ ਜ਼ਿਲ੍ਹੇ 'ਚ ਆਏ 9 ਪਾਜ਼ੇਟਿਵ ਕੇਸ ਆਉਣ ਕਾਰਨ ਜ਼ਿਲ੍ਹੇ 'ਚ ਅਫਰਾ-ਤਫੜੀ ਮੱਚ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਸ਼ਹਿਰ ਦੇ ਇੱਕ ਪਰਿਵਾਰ ਦੇ ਤਿੰਨ ਮੈਂਬਰ ਕੋਰੋਨਾ ਪਾਜ਼ੇਟਿਵ ਆਏ ਸਨ, ਜਿਸ ਤੋਂ ਬਾਅਦ ਅੱਜ ਉਸੇ ਪਰਿਵਾਰ ਦੇ 8 ਹੋਰ ਮੈਂਬਰਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ ਜਦੋਂਕਿ ਸ਼ਹਿਰ ਦੇ 22 ਏਕੜ ਕਾਲੋਨੀ 'ਚ ਇੱਕ ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ, ਜੋ ਭਾਜਪਾ ਦਾ ਸਥਾਨਕ ਲੀਡਰ ਹੈ। ਬਰਨਾਲਾ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਕੁੱਲ 59 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 28 ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦੋਂਕਿ 2 ਦੀ ਮੌਤ ਹੋ ਚੁੱਕੀ ਹੈ। ਹੁਣ ਬਰਨਾਲਾ ਜ਼ਿਲ੍ਹੇ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 29 ਹੋ ਗਈ ਹੈ। 

ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 5338 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 923 , ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 713, ਲੁਧਿਆਣਾ 'ਚ 790, ਸੰਗਰੂਰ 'ਚ 408 ਕੇਸ, ਪਟਿਆਲਾ 'ਚ 311, ਮੋਹਾਲੀ (ਐੱਸ. ਏ. ਐੱਸ. ਨਗਰ) 250, ਗੁਰਦਾਸਪੁਰ 'ਚ 216 ਕੇਸ, ਪਠਾਨਕੋਟ 'ਚ 209, ਤਰਨਤਾਰਨ 196, ਹੁਸ਼ਿਆਰਪੁਰ 'ਚ 177, ਨਵਾਂਸ਼ਹਿਰ 'ਚ 144, ਮੁਕਤਸਰ 127, ਫਤਿਹਗੜ੍ਹ ਸਾਹਿਬ 'ਚ 110, ਫਰੀਦਕੋਟ 103,  ਰੋਪੜ 'ਚ 102, ਮੋਗਾ 'ਚ 94, ਫਾਜ਼ਿਲਕਾ 91, ਫਿਰੋਜ਼ਪੁਰ 'ਚ 93, ਬਠਿੰਡਾ 89, ਕਪੂਰਥਲਾ 89, ਬਰਨਾਲਾ 'ਚ 59, ਮਾਨਸਾ 'ਚ 44 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 3757 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1436 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 136 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : 'ਕੋਰੋਨਾ' ਕਾਰਨ ਜਲੰਧਰ 'ਚ 21ਵੀਂ ਮੌਤ, 75 ਸਾਲਾ ਬੀਬੀ ਨੇ ਤੋੜਿਆ ਦਮ

ਦੇਸ਼ ਭਰ 'ਚ ਕੋਰੋਨਾ ਦੀ ਸਥਿਤੀ

ਇਥੇ ਦੱਸ ਦੇਈਏ ਕਿ ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਮਰੀਜ਼ਾਂ ਦਾ ਅੰਕੜਾ ਸਾਢੇ ਪੰਜ ਲੱਖ ਦੇ ਕਰੀਬ ਪੁੱਜ ਗਿਆ ਹੈ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 19,459 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ 'ਚ 5,48,318 ਮਾਮਲੇ ਹੋ ਗਏ ਹਨ। ਪਿਛਲੇ 24 ਘੰਟਿਆਂ ਅੰਦਰ 380 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਅੰਕੜਾ ਵੱਧ ਕੇ 16,475 ਹੋ ਗਿਆ ਹੈ। ਦੂਜੇ ਪਾਸੇ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ। ਹੁਣ ਤੱਕ ਕੁੱਲ 3,21,723 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਅਜੇ ਵੀ ਕੋਰੋਨਾ ਵਾਇਰਸ ਦੇ 2,10,120 ਸਰਗਰਮ ਮਾਮਲੇ ਹਨ।

ਇਹ ਵੀ ਪੜ੍ਹੋ : ਜਲੰਧਰ 'ਚ ਵਧੀ ਕੋਰੋਨਾ ਪੀੜਤਾਂ ਦੀ ਗਿਣਤੀ, 7 ਨਵੇਂ ਕੇਸ ਮਿਲੇ

Anuradha

This news is Content Editor Anuradha