ਪਟਿਆਲਾ ਜ਼ਿਲ੍ਹੇ ਦੇ 9 ਸਿਖਿਆਰਥੀਆਂ ਨੂੰ ਕੈਪਟਨ ਵਲੋਂ ਨਕਦ ਇਨਾਮ

07/27/2020 2:57:37 PM

ਪਟਿਆਲਾ (ਪਰਮੀਤ) : ਹਾਲ ਹੀ ’ਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਤਹਿਤ 98 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਸੂਬੇ ਦੇ ਵਿਦਿਆਰਥੀਆਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 51-51 ਸੌ ਰੁਪਏ ਦੇ ਨਕਦ ਇਨਾਮਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 9 ਵਿਦਿਆਰਥੀ ਹੱਕਦਾਰ ਬਣੇ ਹਨ। ਇਨ੍ਹਾਂ ’ਚ ਵੱਖ-ਵੱਖ ਸਕੂਲਾਂ ਦੀਆਂ 7 ਲੜਕੀਆਂ ਤੇ 2 ਲੜਕੇ ਸ਼ਾਮਲ ਹਨ। ਇਸ ਨਾਲ ਉਪਰੋਕਤ ਸਨਮਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ, ਮਾਪਿਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਇਨਾਮੀ ਰਾਸ਼ੀ ਹਾਸਲ ਕਰਨ ਦੇ ਹੱਕਦਾਰ ਬਣੇ ਉਪਰੋਕਤ ਵਿਦਿਆਰਥੀਆਂ ’ਚ ਤਰਨਵੀਰ ਸਿੰਘ ਪੁੱਤਰ ਕਿਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲਡ਼ਕੇ) ਸਨੌਰ, ਆਸ਼ਾ ਦੇਵੀ ਪੁੱਤਰੀ ਬਲਦੇਵ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਈਪੁਰ, ਅਰਸ਼ਦੀਪ ਕੌਰ ਸਪੁੱਤਰੀ ਜਗਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਕਸੀ ਸੈਣੀਆਂ, ਹਰਜੀਤ ਕੌਰ ਪੁੱਤਰੀ ਗੁਰਮੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦਰਗੰਜ ਰਾਜਪੁਰਾ, ਸਵੀਨ ਸਪੁੱਤਰੀ ਜੈਪਾਲ ਐੱਨ. ਟੀ. ਸੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ, ਸੋਨਲ ਸਪੁੱਤਰੀ ਅਮਨਦੀਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲਡ ਪੁਲਸ ਲਾਈਨ ਪਟਿਆਲਾ, ਸਵਰਨਜੀਤ ਕੌਰ ਸਪੁੱਤਰੀ ਗੁਰਪ੍ਰੀਤ ਸਿੰਘ ਤੇ ਸਤਵਿੰਦਰ ਸਿੰਘ ਸਪੁੱਤਰ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ, ਸੰਗਮਪ੍ਰੀਤ ਕੌਰ ਸਪੁੱਤਰੀ ਦਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਬੀਪੁਰ ਸ਼ਾਮਲ ਹਨ।
ਜ਼ਿਲ੍ਹਾ ਸਿੱਖਿਆ ਅਫਸਰ (ਸੈ.) ਹਰਿੰਦਰ ਕੌਰ ਨੇ ਸਬੰਧਤ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਹੈ। ਜਿਨ੍ਹਾਂ ਦੇ ਯੋਗਦਾਨ ਅਤੇ ਮਿਹਨਤ ਸਦਕਾ ਵਿਦਿਆਰਥੀਆਂ ਨੂੰ ਉਪਰੋਕਤ ਮਾਣ ਮਿਲਿਆ ਹੈ। ਪ੍ਰਿੰਸੀਪਲ ਜਸਵੀਰ ਕੌਰ ਰਾਜਪੁਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ ਕਰਨ ਤੇ ਹੌਂਸਲਾ ਵਧਾਉਣ ਲਈ ਧੰਨਵਾਦ ਅਤੇ ਸ਼ਲਾਘਾ ਕੀਤਾ ਹੈ।


Babita

Content Editor

Related News