ਜ਼ਿਲ੍ਹੇ ''ਚ ਕੋਰੋਨਾ ਕਾਰਨ 9 ਮਰੀਜ਼ਾਂ ਦੀ ਮੌਤ, 983 ਨਵੇਂ ਮਾਮਲੇ

Saturday, May 08, 2021 - 07:54 PM (IST)

ਜ਼ਿਲ੍ਹੇ ''ਚ ਕੋਰੋਨਾ ਕਾਰਨ 9 ਮਰੀਜ਼ਾਂ ਦੀ ਮੌਤ, 983 ਨਵੇਂ ਮਾਮਲੇ

ਐੱਸ.ਏ.ਐੱਸ ਨਗਰ,(ਬਿਊਰੋ)- ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਪਾਜ਼ੇਟਿਵ ਕੁਲ ਕੇਸ 53840 ਮਿਲੇ ਹਨ ਜਿਨ੍ਹਾਂ ਵਿੱਚੋਂ 43374 ਮਰੀਜ਼ ਠੀਕ ਹੋ ਗਏ ਅਤੇ 9791 ਕੇਸ ਐਕਟਿਵ ਹਨ । ਜਦਕਿ 675 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
 
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 230 ਮਰੀਜ਼ ਠੀਕ ਹੋਏ ਹਨ ਅਤੇ 983 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 9 ਮਰੀਜ਼ਾਂ ਦੀ ਮੌਤ ਹੋਈ । 

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 88 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 150 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 35 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 103 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 182 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 25 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 362 ਕੇਸ ਸ਼ਾਮਲ ਹਨ।


author

Bharat Thapa

Content Editor

Related News