ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 9 ਲੋਕ ਗ੍ਰਿਫ਼ਤਾਰ
Wednesday, Sep 02, 2026 - 11:32 AM (IST)
ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਹੈਰਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਵੱਲੋਂ ਜਲੇਬੀ ਚੌਂਕ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵੱਲੋਂ ਬੇਅਬਾਦ ਸਰਕਾਰੀ ਕੋਠੀਆਂ ਨਜ਼ਦੀਕ ਘੁੰਮ ਰਹੇ ਮੁਲਜ਼ਮਾਂ ਖੁਸ਼ਦੀਪ ਸਿੰਘ, ਸੂਰਜ ਸਿੰਘ, ਹਰਦੀਪ ਸਿੰਘ, ਸਾਹਿਲ ਕੁਮਾਰ ਅਤੇ ਅਨਿਲ ਕੁਮਾਰ ਵਾਸੀ ਸਾਰੇ ਬਠਿੰਡਾ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ।
ਪੁਲਸ ਵੱਲੋਂ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ 51.92 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਧਰ, ਕੋਟਫੱਤਾ ਪੁਲਸ ਵੱਲੋਂ ਪਿੰਡ ਭਾਈ ਬਖਤੌਰ ਤੋਂ ਮੁਲਜ਼ਮ ਜੀਵਨ ਸਿੰਘ, ਕੁਲਦੀਪ ਸਿੰਘ ਅਤੇ ਸੁਖਜੀਤ ਸਿੰਘ ਵਾਸੀ ਭਾਈ ਬਖਤੌਰ ਨੂੰ ਗ੍ਰਿਫ਼ਤਾਰ ਕਰ ਕੇ 9.70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਕੈਨਾਲ ਕਾਲੋਨੀ ਪੁਲਸ ਵੱਲੋਂ ਲਾਅ ਕਾਲਜ ਬਠਿੰਡਾ ਨਜ਼ਦੀਕ ਘੁੰਮ ਰਹੇ ਮੁਲਜ਼ਮ ਗਗਨਦੀਪ ਸਿੰਘ ਵਾਸੀ ਰਾਮਾਂ ਮੰਡੀ ਨੂੰ ਗ੍ਰਿਫ਼ਤਾਰ ਕਰ ਕੇ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
