ਪਟਿਆਲਾ ਦੇ ਰਹਿਣ ਵਾਲੇ ਸੀ ਨੈਨੀਤਾਲ ''ਚ ਮਾਰੇ ਗਏ 9 ਲੋਕ, ਪਰਿਵਾਰ ਦੀਆਂ ਚੀਕਾਂ ਸੁਣ ਕੰਬ ਜਾਵੇਗੀ ਰੂਹ (ਵੀਡੀਓ)
Friday, Jul 08, 2022 - 12:26 PM (IST)
ਪਟਿਆਲਾ : ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ 'ਚ ਨਹਿਰ 'ਚ ਕਾਰ ਡਿੱਗਣ ਕਾਰਨ ਮਾਰੇ ਗਏ 9 ਲੋਕ ਪਟਿਆਲਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਜਿਵੇਂ ਹੀ ਇਸ ਹਾਦਸੇ ਦੀ ਖ਼ਬਰ ਪਟਿਆਲਾ ਜ਼ਿਲ੍ਹੇ ਪੁੱਜੀ ਤਾਂ ਬਾਕੀ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ। ਜਾਣਕਾਰੀ ਮੁਤਾਬਕ ਮਾਰੇ ਗਏ ਸਾਰੇ ਲੋਕ ਨੈਨੀਤਾਲ ਵਿਖੇ ਘੁੰਮਣ ਗਏ ਸਨ, ਜਿੱਥੇ ਉਨ੍ਹਾਂ ਦੀ ਕਾਰ ਨਹਿਰ 'ਚ ਡਿੱਗ ਗਈ ਅਤੇ 9 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਕੁੜੀ ਬਚ ਗਈ।
ਇਹ ਵੀ ਪੜ੍ਹੋ : CM ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਨਨਾਣ ਨਾਲ ਪਾਇਆ ਗਿੱਧਾ, ਦੇਖੋ ਖੁਸ਼ਨੁਮਾ ਪਲਾਂ ਦੀਆਂ ਤਸਵੀਰਾਂ
ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਵਨ ਮਸੂਰੀ ਵਿਖੇ ਕਿਸੇ ਪ੍ਰੋਗਰਾਮ ਲਈ ਕੁੜੀਆਂ-ਮੁੰਡਿਆਂ ਨੂੰ ਆਪਣੇ ਨਾਲ ਲਿਜਾ ਰਿਹਾ ਸੀ ਅਤੇ ਬੀਤੀ ਰਾਤ ਹੀ ਉਹ ਘਰੋਂ ਨਿਕਲੇ ਸਨ ਕਿ ਸਵੇਰੇ ਉਨ੍ਹਾਂ ਨੂੰ ਇਸ ਹਾਦਸੇ ਦੀ ਖ਼ਬਰ ਪਤਾ ਲੱਗ ਗਈ। ਪਰਿਵਾਰ ਨੂੰ ਇਸ ਹਾਦਸੇ ਕਾਰਨ ਡੂੰਘਾ ਸਦਮਾ ਲੱਗਾ ਹੈ।
ਇਹ ਵੀ ਪੜ੍ਹੋ : CM ਭਗਵੰਤ ਮਾਨ ਦੇ ਵਿਆਹ ਦੀ ਖ਼ਬਰ ਮਗਰੋਂ ਸੋਸ਼ਲ ਮੀਡੀਆ 'ਤੇ Memes ਦਾ ਆਇਆ ਹੜ੍ਹ (ਤਸਵੀਰਾਂ)
ਦੱਸਣਯੋਗ ਹੈ ਕਿ ਬੀਤੀ ਰਾਤ ਤੋਂ ਹੀ ਨੈਨੀਤਾਲ ਵਿਖੇ ਢੇਲ ਦਰਿਆ ਇਲਾਕੇ 'ਚ ਮੀਂਹ ਪੈ ਰਿਹਾ ਸੀ, ਜਿਸ ਕਾਰਨ ਹਰ ਪਾਸੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਦਾ ਅੰਦਾਜ਼ਾ ਨਾ ਲੱਗਣ ਕਾਰਨ ਉਕਤ ਲੋਕਾਂ ਦੀ ਕਾਰ ਨਹਿਰ 'ਚ ਡਿੱਗ ਗਈ ਅਤੇ ਇਹ ਵੱਡਾ ਹਾਦਸਾ ਵਾਪਰ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ