ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ ਵਾਲਿਆਂ ਦੀ 9 ਹੋਈ ਗਿਣਤੀ (ਵੀਡੀਓ)
Saturday, Jun 06, 2026 - 02:03 PM (IST)
ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਸੁਨੀਲ ਵਿੱਕੀ) : ਅੱਜ ਸਵੇਰੇ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਜੰਗਾ ਵਾਲਾ ਮੋੜ ਨੇੜੇ ਇੱਕ ਮਹਿੰਦਰਾ ਪਿਕਅੱਪ ਗੱਡੀ ਅਤੇ ਘੋੜੇ ਟਰਾਲੇ ਵਿਚਕਾਰ ਭਿਆਨਕ ਹਾਦਸਾ ਹੋ ਗਿਆ। ਇਸ ਹਾਦਸੇ ਦੌਰਾਨ ਜਲਾਲਾਬਾਦ ਤੋਂ ਬਿਆਸ ਜਾ ਰਹੀ ਮਹਿੰਦਰਾ ਪਿਕਅੱਪ ਗੱਡੀ 'ਚ ਸਵਾਰ 9 ਲੋਕਾਂ ਦੀ ਹੁਣ ਤੱਕ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। 20-22 ਜ਼ਖਮੀ ਹੋਏ ਲੋਕਾਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ, ਅਨਿਲ ਬਾਗੀ ਹਸਪਤਾਲ, ਫਰੀਦਕੋਟ ਮੈਡੀਕਲ ਕਾਲਜ ਅਤੇ ਹੋਰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ ਅਹਿਮ ਐਲਾਨ
ਇਨ੍ਹਾਂ ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜ਼ਖਮੀਆਂ 'ਚ ਬੱਚੇ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਪਰਿਵਾਰ ਆਪਣੇ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਮਹਿੰਦਰਾ ਪਿਕਅਪ ਗੱਡੀ 'ਚ ਜਲਾਲਾਬਾਦ ਤੋਂ ਬਿਆਸ ਜਾ ਰਿਹਾ ਸੀ।
ਇਸ ਦੌਰਾਨ ਅਚਾਨਕ ਜੰਗਾ ਵਾਲਾ ਮੋਡ ਨੇੜੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਘੋੜਾ ਟਰਾਲਾ ਉਨ੍ਹਾਂ ਦੀ ਮਹਿੰਦਰ ਪਿਕਅਪ ਗੱਡੀ 'ਚ ਸਿੱਧਾ ਜਾ ਵੱਜਾ, ਜਿਸ ਦੌਰਾਨ ਮੌਤ ਦੇ ਸੱਥਰ ਵਿੱਛ ਗਏ। ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
