ਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ ਦੌਰਾਨ ਬਜ਼ੁਰਗ ਔਰਤ ਨੇ ਤੋੜਿਆ ਦਮ

Friday, Apr 17, 2026 - 03:05 PM (IST)

ਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ ਦੌਰਾਨ ਬਜ਼ੁਰਗ ਔਰਤ ਨੇ ਤੋੜਿਆ ਦਮ

ਬੱਸੀ ਪਠਾਣਾ : ਵਿਸਾਖੀ ਦੇ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੀ ਸੰਗਤ ਦੀ ਬੱਸ ਫਤਿਹਗੜ੍ਹ ਸਾਹਿਬ 'ਚ ਪਲਟ ਜਾਣ ਕਾਰਨ ਮਾਰੇ ਗਏ ਲੋਕਾਂ ਦੀ ਗਿਣਤੀ ਵੱਧ ਕੇ ਹੁਣ 9 ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਜ਼ਖਮੀ ਹੋਈ ਪਿੰਡ ਮੈਨ ਮਾਜਰੀ ਦੀ ਰਹਿਣ ਵਾਲੀ 70 ਸਾਲਾ ਬਜ਼ੁਰਗ ਦਲਜੀਤ ਕੌਰ ਦੀ ਵੀ ਮੌਤ ਹੋ ਗਈ। ਇਸ ਨਾਲ ਇਸ ਦਰਦਨਾਕ ਹਾਦਸੇ 'ਚ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਦੀ ਕੁੱਲ ਗਿਣਤੀ 9 ਹੋ ਗਈ ਹੈ।

ਇਹ ਵੀ ਪੜ੍ਹੋ : ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਿਊਟੀ ਕਰਦਿਆਂ ਕਿਸੇ ਵੀ ਵੇਲੇ ਹੋ ਸਕਦੈ...

ਸੂਤਰਾਂ ਮੁਤਾਬਕ ਹਾਦਸੇ ਦੌਰਾਨ ਜ਼ਖਮੀ ਹੋਈ ਮ੍ਰਿਤਕਾ ਦਲਜੀਤ ਕੌਰ ਦਾ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਸੀ ਅਤੇ ਉਸ ਨੂੰ ਡਾਕਟਰਾਂ ਵਲੋਂ ਛੁੱਟੀ ਵੀ ਦੇ ਦਿੱਤੀ ਗਈ ਸੀ ਪਰ ਬੀਤੀ ਦੇਰ ਰਾਤ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਮੋਹਾਲੀ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਲਿਜਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਵਿਸਾਖੀ ਦੇ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੀ ਸੰਗਤ ਦੀ ਬੱਸ ਫਤਿਹਗੜ੍ਹ ਸਾਹਿਬ 'ਚ ਪਲਟ ਜਾਣ ਕਾਰਨ 8 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਹੋਣ ਵਾਲੇ 'ਰੇਲੇ ਰੋਕੋ ਅੰਦੋਲਨ' ਬਾਰੇ ਆਇਆ ਵੱਡਾ ਫ਼ੈਸਲਾ (ਵੀਡੀਓ)

ਹਾਦਸੇ ਦਾ ਸ਼ਿਕਾਰ ਬੱਸ ਵਿੱਚ 35 ਤੋਂ 40 ਸ਼ਰਧਾਲੂ ਸਵਾਰ ਸਨ। ਇਸ ਹਾਦਸੇ ਕਾਰਨ ਜ਼ਖਮੀ ਹੋਏ ਜ਼ਿਆਦਾਤਰ ਸ਼ਰਧਾਲੂਆਂ ਦੀ ਹਾਲਤ ਗੰਭੀਰ ਸੀ, ਜਿਸ ਕਾਰਨ ਉਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ 'ਚ ਰੈਫ਼ਰ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News