ਬੱਚਿਆਂ ਨੂੰ ਵੇਚਣ ਦੇ ਮਾਮਲੇ ’ਚ 9 ਵਿਅਕਤੀ ਬਰੀ
Thursday, Jan 29, 2026 - 12:16 AM (IST)
ਜਲੰਧਰ (ਜਤਿੰਦਰ, ਭਾਰਦਵਾਜ) - ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ ਦੀ ਅਦਾਲਤ ਵੱਲੋਂ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਪਾਸਪੋਰਟ ਬਣਾਉਣ ਅਤੇ ਬੱਚਿਆਂ ਨੂੰ ਵਿਦੇਸ਼ਾਂ ਵਿਚ ਸਮੱਗਲਿੰਗ ਕਰਨ ਤੇ ਵੇਚਣ ਦੇ ਮਾਮਲੇ ’ਚ 9 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ।
ਬਰੀ ਕੀਤੇ ਗਏ ਵਿਅਕਤੀਆਂ ਵਿੱਚ ਦਵਿੰਦਰ ਕੁਮਾਰ, ਅਨਮੋਲ, ਸੁਮਨ ਲਤਾ, ਹਰਜਿੰਦਰ ਕੌਰ, ਰਾਖੀ, ਕਰਨ ਸ਼ਰਮਾ, ਨਿਸ਼ਾ ਭਾਰਦਵਾਜ, ਸਰਵਪ੍ਰੀਤ ਸਿੰਘ ਅਤੇ ਸਰਬਜੀਤ ਸ਼ਰਮਾ (ਸਾਰੇ ਵਾਸੀ ਜਲੰਧਰ) ਸ਼ਾਮਲ ਹਨ। ਅਦਾਲਤ ਨੇ ਬਚਾਅ ਪੱਖ ਦੇ ਵਕੀਲ ਨਵਤੇਜ ਸਿੰਘ ਮਿਨਹਾਸ ਅਤੇ ਸੰਜੀਵ ਬਾਂਸਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ, ਦੋਸ਼ ਸਾਬਤ ਨਾ ਹੋਣ ਕਾਰਨ ਇਹ ਫੈਸਲਾ ਸੁਣਾਇਆ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਉਕਤ ਸਾਰੇ ਮੁਲਜ਼ਮਾਂ ਵਿਰੁੱਧ 11 ਮਈ, 2016 ਨੂੰ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ।
