ਅਹਿਮ ਖ਼ਬਰ : ਨਾਕਿਆਂ ’ਤੇ ਡਿਊਟੀ ਦੌਰਾਨ ਗ਼ੈਰ-ਹਾਜ਼ਰ ਪਾਏ ਜਾਣ ’ਤੇ 9 ਪੁਲਸ ਮੁਲਾਜ਼ਮ ਸਸਪੈਂਡ

04/09/2023 9:30:28 PM

ਜਲਾਲਾਬਾਦ (ਨਿਖੰਜ, ਜਤਿੰਦਰ)-ਸੁਰੱਖਿਆ ਦੇ ਮੱਦੇਨਜ਼ਰ ਤੇ ਮੌਜੂਦਾ ਮਾਹੌਲ ਨੂੰ ਗੰਭੀਰਤਾ ਨਾਲ ਲੈਂਦਿਆਂ ਫ਼ਾਜ਼ਿਲਕਾ ਪੁਲਸ ਦੇ ਉੱਚ ਅਧਿਕਾਰੀਆਂ ਨੇ ਡਿਊਟੀ ’ਚ ਢਿੱਲ ਵਰਤਣ ਵਾਲੇ ਪੁਲਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਜ਼ਿਲ੍ਹਾ ਫਾਜ਼ਿਲਕਾ ਅੰਤਰਰਾਸ਼ਟਰੀ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਹੈ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਤੇ ਸੁਰੱਖਿਆ ਦੇ ਨਜ਼ਰੀਏ ਤੋਂ ਜ਼ਿਲ੍ਹੇ ਦੀ ਪੁਲਸ ਪੂਰੀ ਤਰ੍ਹਾਂ ਚੌਕਸ ਹੈ। ਜ਼ਿਲ੍ਹੇ ਭਰ ’ਚ 24 ਘੰਟੇ ਲਈ ਨਾਕਾਬੰਦੀ ਕੀਤੀ ਹੋਈ ਹੈ ਪਰ ਜਲਾਲਾਬਾਦ ਦੇ ਮਾਹਮੂ ਜੋਇਆ ਟੋਲ ਪਲਾਜ਼ਾ ਅਤੇ ਸ਼ਹੀਦ ਊਧਮ ਸਿੰਘ ਚੌਕ ਵਿਖੇ ਡਿਊਟੀ ’ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨੂੰ ਗ਼ੈਰ-ਹਾਜ਼ਰ ਪਾਏ ਜਾਣ ’ਤੇ ਪੁਲਸ ਦੇ ਉੱਚ ਅਧਿਕਾਰੀਆਂ ਨੇ 9 ਪੁਲਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਹਨੀਪ੍ਰੀਤ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਚੜ੍ਹਿਆ ਪੁਲਸ ਅੜਿੱਕੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲਾਲਾਬਾਦ ਦੇ ਡੀ. ਐੱਸ. ਪੀ. ਅਤੁਲ ਸੋਨੀ ਨੇ ਦੱਸਿਆ ਕਿ ਮੌਜੂਦਾ ਸਮੇਂ ਦੇ ਮੱਦੇਨਜ਼ਰ ਸਥਿਤੀ ਅਤੇ ਡਿਊਟੀ ’ਚ ਲਾਪ੍ਰਵਾਹੀ ਨੂੰ ਦੇਖਦਿਆਂ ਪੁਲਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਨ੍ਹਾਂ ’ਚੋਂ 7 ਮੁਲਾਜ਼ਮ ਮਾਹਮੂ ਜੋਇਆ ਟੋਲ ਪਲਾਜ਼ਾ ਨਾਕਾ ਤੇ 2 ਮੁਲਾਜ਼ਮ ਸ਼ਹੀਦ ਊਧਮ ਸਿੰਘ ਚੌਕ ’ਚ ਨਾਕੇ ’ਤੇ ਗ਼ੈਰ-ਹਾਜ਼ਰ ਪਾਏ ਗਏ।

ਇਹ ਖ਼ਬਰ ਵੀ ਪੜ੍ਹੋ : ਭਾਰਤ ਨੇ ਵਾਹਗਾ ਬਾਰਡਰ ’ਤੇ ਤਿਰੰਗਾ ਲਹਿਰਾਉਣ ਲਈ ਲਗਾਇਆ ਪੋਲ, ਪਾਕਿਸਤਾਨ ਖੜ੍ਹਾ ਕਰ ਰਿਹੈ ਵਿਵਾਦ

Manoj

This news is Content Editor Manoj