9 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ
Sunday, Nov 05, 2017 - 02:25 AM (IST)

ਮੋਗਾ, (ਆਜ਼ਾਦ)- ਥਾਣਾ ਚੜਿੱਕ ਦੇ ਮੁਖੀ ਇੰਸਪੈਕਟਰ ਜਸਕਾਰ ਸਿੰਘ ਨੇ ਦੱਸਿਆ ਕਿ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ ਮੋਗਾ ਪੁਲਸ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ 9 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਗਿਆ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਜਦੋਂ ਹੌਲਦਾਰ ਜਸਵੀਰ ਸਿੰਘ ਪੁਲਸ ਪਾਰਟੀ ਨਾਲ ਇਲਾਕੇ 'ਚ ਗਸ਼ਤ ਕਰਦੇ ਹੋਏ ਕੋਟਕਪੂਰਾ ਰੋਡ 'ਤੇ ਪਿੰਡ ਤਾਰੇਵਾਲਾ ਮੋੜ ਕੋਲ ਜਾ ਰਹੇ ਸੀ ਕਿ ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਢਾਬੇ ਤੋਂ ਦਿਲਪ੍ਰੀਤ ਸਿੰਘ ਨਿਵਾਸੀ ਪਿੰਡ ਬੀਹਲੇ ਵਾਲਾ (ਫਰੀਦਕੋਟ) ਨੂੰ ਕਾਬੂ ਕਰ ਕੇ ਉਸ ਕੋਲੋਂ ਉਕਤ ਮਾਤਰਾ 'ਚ ਨਾਜਾਇਜ਼ ਸ਼ਰਾਬ ਅਤੇ 140 ਰੁਪਏ ਬਰਾਮਦ ਕੀਤੇ ਗਏ, ਜਿਸ ਨੂੰ ਅੱਜ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੱਤਾ।