ਫ਼ਿਰੋਜ਼ਪੁਰ ਦੇ ਸਰਕਾਰੀ ਸਕੂਲ ਦੇ 9 ਵਿਦਿਆਰਥੀ ਆਏ ਕੋਰੋਨਾ ਪਾਜ਼ੇਟਿਵ

Saturday, Dec 04, 2021 - 08:29 PM (IST)

ਫ਼ਿਰੋਜ਼ਪੁਰ ਦੇ ਸਰਕਾਰੀ ਸਕੂਲ ਦੇ 9 ਵਿਦਿਆਰਥੀ ਆਏ ਕੋਰੋਨਾ ਪਾਜ਼ੇਟਿਵ

ਫ਼ਿਰੋਜ਼ਪੁਰ (ਕੁਮਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੂਆਣਾ ਦੇ 9 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਿਆ ਜਾਂਦਾ ਹੈ ਕਿ ਬੀਤੇ ਦਿਨ ਇਸ ਸਕੂਲ ਦੇ ਤਕਰੀਬਨ 110 ਵਿਦਿਆਰਥੀਆਂ ਦੇ ਕੋਰੋਨਾ ਸੈਂਪਲ ਲਏ ਗਏ ਸਨ, ਜਿਨ੍ਹਾਂ ’ਚੋਂ 9 ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਸ ਨਾਲ ਪਿੰਡ ਦੇ ਲੋਕਾਂ ਤੇ ਬੱਚਿਆਂ ਦੇ ਪਰਿਵਾਰਾਂ ’ਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਇਸ ਸਬੰਧੀ ਸੰਪਰਕ ਕਰਨ ’ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਡੀ. ਈ. ਓ. ਕਮਲ ਅਰੋੜਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ 9 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੂਆਣਾ ਨੂੰ ਅਗਲੇ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਇਟਲੀ ’ਚ ਪੰਜਾਬਣ ਧੀ ਨੇ ਵਧਾਇਆ ਮਾਣ, ਪੜ੍ਹਾਈ ’ਚੋਂ ਅੱਵਲ ਆ ਕੇ ਜਿੱਤੀ 6 ਲੱਖ ਤੋਂ ਵੱਧ ਦੀ ਸਕਾਲਰਸ਼ਿਪ

ਉਨ੍ਹਾਂ ਦੱਸਿਆ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗੁੱਦੜ ਢੰਡੀ ਦੇ ਵਿਦਿਆਰਥੀਆਂ, ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਦੇ ਕੋਰੋਨਾ ਸੈਂਪਲ ਦੁਬਾਰਾ ਲਏ ਗਏ ਸਨ ਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ। ਕੋਮਲ ਅਰੋੜਾ ਨੇ ਦੱਸਿਆ ਕਿ ਪਿੰਡ ਗੁੱਦੜ ਢੰਡੀ ਦਾ ਇਹ ਸਰਕਾਰੀ ਸਕੂਲ 6 ਦਸੰਬਰ ਤੋਂ ਖੋਲ੍ਹ ਦਿੱਤਾ ਗਿਆ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News