ਟਾਂਡਾ 'ਚ 9 ਵਰ੍ਹਿਆਂ ਦੀ ਮਾਸੂਮ ਨਾਲ ਹਵਸ ਮਿਟਾਉਣ ਵਾਲਾ ਦਰਿੰਦਾ ਗ੍ਰਿਫ਼ਤਾਰ

Monday, Feb 06, 2023 - 06:30 PM (IST)

ਟਾਂਡਾ 'ਚ 9 ਵਰ੍ਹਿਆਂ ਦੀ ਮਾਸੂਮ ਨਾਲ ਹਵਸ ਮਿਟਾਉਣ ਵਾਲਾ ਦਰਿੰਦਾ ਗ੍ਰਿਫ਼ਤਾਰ

ਟਾਂਡਾ ਉੜਮੁੜ (ਪੰਡਿਤ,ਮੋਮੀ, ਜਸਵਿੰਦਰ,ਕੁਲਦੀਸ਼)- ਟਾਂਡਾ ਪੁਲਸ ਨੇ ਪਿਛਲੇ ਵਰ੍ਹੇ ਦਸੰਬਰ ਮਹੀਨੇ ਵਿਚ ਬੇਟ ਇਲਾਕੇ ਦੇ ਕਿਸੇ ਪਿੰਡ ਵਿਚ 9 ਵਰ੍ਹਿਆਂ ਦੀ ਬਾਲੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਨਾਮਜਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਵੱਲੋਂ ਕਾਬੂ ਕੀਤਾ ਗਏ ਮੁਲਜ਼ਮ ਦੀ ਪਛਾਣ ਮੁਕੇਸ਼ ਉਰਫ਼ ਨਤੇਸ਼ਵਰ ਉਰਫ਼ ਨਾਗੇਸ਼ਵਰ ਪਾਸਵਾਨ ਪੁੱਤਰ ਜਫਸੂ ਪਾਸਵਾਨ ਮੂਲ ਵਾਸੀ ਛੋਟਾ ਲੋਚਾ (ਕਿਸ਼ਨਗੰਜ) ਬਿਹਾਰ ਹਾਲ ਵਾਸੀ ਬੇਗੋਵਾਲ ਦੇ ਰੂਪ ਵਿਚ ਹੋਈ ਹੈ, ਜਿਸ ਦੇ ਕੁੜੀ ਦੀ ਮਾਂ ਦੇ ਬਿਆਨ ਦੇ ਆਧਾਰ 'ਤੇ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਸੀ, ਜਿਸ ਵਿਚ ਉਸ ਨੇ ਦੋਸ਼ ਲਾਇਆ ਸੀ ਕਿ ਉਕਤ ਪਰਵਾਸੀ ਠੇਕੇਦਾਰ ਨੇ ਉਸ ਦੀ ਗੈਰ ਮੌਜੂਦਗੀ ਵਿਚ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਦੀ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਹੈ। ਪੁਲਸ ਦੀ ਟੀਮ ਨੇ ਮੁਲਜ਼ਮ ਨੂੰ ਕਾਬੂ ਕਰਕੇ ਮਾਮਲੇ ਦੀ ਸਚਾਈ ਦਾ ਪਤਾ ਲਾਉਣ ਲਈ ਉਸ ਕੋਲੋਂ ਪੁੱਛਗਿੱਛ ਸ਼ੁਰੂ ਕੀਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਦੋ ਵਿਧਾਇਕਾਂ ਨੂੰ 'ਆਪ' ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News