ਹੜ੍ਹ ਪ੍ਰਭਾਵਿਤ ਇਲਾਕੇ 'ਚ 9 ਸਾਲਾ ਮਾਸੂਮ ਬੱਚੇ ਦੀ ਮੌਤ, 22 ਸਾਲ ਦੀ ਭੈਣ ਹਸਪਤਾਲ ਦਾਖ਼ਲ

Sunday, Jul 16, 2023 - 06:18 PM (IST)

ਹੜ੍ਹ ਪ੍ਰਭਾਵਿਤ ਇਲਾਕੇ 'ਚ 9 ਸਾਲਾ ਮਾਸੂਮ ਬੱਚੇ ਦੀ ਮੌਤ, 22 ਸਾਲ ਦੀ ਭੈਣ ਹਸਪਤਾਲ ਦਾਖ਼ਲ

ਪਟਿਆਲਾ (ਕਵਲਜੀਤ)- ਪਟਿਆਲਾ ਦੇ ਹੀਰਾ ਬਾਗ਼ ਗਲੀ ਨੰਬਰ 3 ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਪਰਿਵਾਰ 'ਚ 9 ਸਾਲ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ ਅਤੇ ਉਸਦੀ ਵੱਡੀ ਭੈਣ 22 ਸਾਲ ਦੀ ਪਟਿਆਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹੈ। ਜਾਣਕਾਰੀ ਮੁਤਾਬਕ ਪਰਿਵਾਰ ਨੇ ਦੱਸਿਆ ਕਿ ਕੱਲ੍ਹ ਨਗਰ ਨਿਗਮ ਤੋਂ ਪੀਣ ਵਾਲੇ ਪਾਣੀ ਦਾ ਟੈਂਕਰ ਆਇਆ ਸੀ ਅਤੇ ਪਾਣੀ ਨੂੰ ਪੂਰੇ ਮੁਹੱਲੇ ਨੇ ਪੀਤਾ ਸੀ। ਜਿਸ ਤੋਂ ਬਾਅਦ ਮੁਹੱਲੇ ਦੇ ਕੁਝ ਲੋਕਾਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਤੇ ਉਸ  ਦੀ ਭੈਣ ਨੇ ਵੀ ਪਾਣੀ ਪੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਦੇ ਵਿੱਚ ਸਮੱਸਿਆ ਆਉਣ ਲੱਗੀ ।

ਇਹ ਵੀ ਪੜ੍ਹੋ- ਭਾਰਤ ਦੀ ਤਰੱਕੀ ਤੋਂ ਬੌਖਲਾਇਆ ਪਾਕਿ, 14 ਅਗਸਤ ਨੂੰ ਲਹਿਰਾਏਗਾ ‘ਤਿਰੰਗੇ ਝੰਡੇ’ ਤੋਂ 80 ਫੁੱਟ ਉੱਚਾ ਝੰਡਾ

ਜਦੋਂ ਸਵੇਰੇ ਚਾਰ ਵਜੇ ਦੇ ਕਰੀਬ ਬੱਚੇ ਦੀ ਹਾਲਤ ਜ਼ਿਆਦਾ ਵਿਗੜੀ ਤਾਂ ਉਸਨੂੰ ਇਕ ਪ੍ਰਾਈਵੇਟ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਡਾਕਟਰ ਵੱਲੋਂ ਤੁਰੰਤ ਉਸ ਨੂੰ ਟੀਕਾ ਲਗਾ ਦਿੱਤਾ ਗਿਆ ਸੀ । ਜਦੋਂ ਪਰਿਵਾਰ ਬੱਚੇ ਨੂੰ ਵਾਪਸ ਘਰ ਲੈ ਕੇ ਆ ਗਿਆ ਤਾਂ ਬੱਤੇ ਦੀ ਫਿਰ ਹੋਰ ਜ਼ਿਆਦਾ ਸਿਹਤ ਖ਼ਰਾਬ ਹੋਣ ਲੱਗੀ ਅਤੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਉਸ ਦੇ ਮ੍ਰਿਤਕ ਬੱਚੇ ਦੀ ਭੈਣ ਵੀ ਹਸਪਤਾਲ 'ਚ ਦਾਖਲ ਹੈ, ਦੂਜੇ ਪਾਸੇ ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਮੈਡਮ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਪਾਣੀ ਨੂੰ ਬਿਲਕੁਲ ਚੈੱਕ ਕਰਕੇ ਭੇਜਿਆ ਗਿਆ ਸੀ ਅਤੇ ਪਾਣੀ ਬਿਲਕੁਲ ਠੀਕ ਹੈ । ਫਿਲਹਾਲ ਇਸ ਮਾਮਲੇ 'ਤੇ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਵੱਲੋਂ ਮ੍ਰਿਤਕ ਬੱਚੇ ਦਾ ਪੋਸਟਮਾਰਟਮ ਹੋ ਰਿਹਾ ਹੈ । 

ਇਹ ਵੀ ਪੜ੍ਹੋ- ਗੁਰਦਾਸਪੁਰ: ਕਿਸਾਨ ਨੇ ਨਵੇਂ ਢੰਗ ਨਾਲ ਕੀਤੀ ਝੋਨੇ ਦੀ ਬਿਜਾਈ, 50 ਫ਼ੀਸਦੀ ਪਾਣੀ ਤੇ ਖਰਚੇ ਘੱਟ ਹੋਣ ਦਾ ਕੀਤਾ ਦਾਅਵਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News