ਮੌੜ ਮੰਡੀ ''ਚ ਅਕਾਲੀ ਦਲ ਦੀ ਬੱਲੇ-ਬੱਲੇ, ਕਾਂਗਰਸ ਅਤੇ ''ਆਪ'' ਨੂੰ ਤਗੜਾ ਝਟਕਾ (ਵੀਡੀਓ)

10/22/2016 1:42:50 PM

ਮੌੜ ਮੰਡੀ : ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਸੂਬੇ ''ਚ ਸਿਆਸੀ ਸਰਗਰਮੀਆਂ ਤੇਜ਼ੀ ਫੜ੍ਹਨ ਲੱਗੀਆਂ ਅਤੇ ਅਤੇ ਦਲ ਬਦਲੀ ਦਾ ਸਿਲਸਿਲਾ ਵੀ ਜਾਰੀ ਹੈ। ਇਸੇ ਤਹਿਤ ਵਿਧਾਨ ਸਭਾ ਹਲਕਾ ਮੌੜ ਮੰਡੀ ''ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਜ਼ੋਰਦਾਰ ਝਟਕਾ ਲੱਗਿਆ, ਜਦੋਂ ਪਿੰਡ ਮਾਇਸਰਖਾਨਾ ਦੇ 90 ਪਰਿਵਾਰ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ''ਚ ਸ਼ਾਮਲ ਹੋ ਗਏ, ਜਿਸ ਤੋਂ ਬਾਅਦ ਇੱਥੇ ਅਕਾਲੀ ਦਲ ਦੇ ਹੌਂਸਲੇ ਹੋਰ ਵੀ ਬੁਲੰਦ ਹੋ ਗਏ। ਲੋਕ ਨਿਰਮਾਣ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ''ਚ ਜੀ ਆਇਆਂ ਕਹਿੰਦੇ ਹੋਏ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਜਨਮੇਜਾ ਸਿੰਘ ਸੇਖੋਂ ਦਾ ਕਹਿਣਾ ਸੀ ਕਿ ਅਕਾਲੀ-ਭਾਜਪਾ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਲਿਆਂਦੀਆਂ ਸਕੀਮਾਂ ਅਤੇ ਵਿਕਾਸ ਨੂੰ ਦੇਖਦੇ ਹੋਏ ਉਨ੍ਹਾਂ ਦੇ ਹਲਕੇ ''ਚ ਵੱਡੀ ਗਿਣਤੀ ''ਚ ਲੋਕ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ''ਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ''ਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਮਾਮਲੇ ''ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਜਿੱਥੇ ਕਾਂਗਰਸ ਨੇ ਦਲਿਤ ਭਾਈਚਾਰੇ ਨਾਲ ਝੂਠ ਬੋਲ ਕੇ 50 ਸਾਲ ਵੋਟਾਂ ਹਾਸਲ ਕੀਤੀਆਂ, ਉੱਥੇ ਹੀ ਹੁਣ ਆਮ ਆਦਮੀ ਪਾਰਟੀ ਵਲੋਂ ਕਾਂਗਰਸ ਵਾਂਗ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਮੁਹਿੰਮ ਚਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਾਂਗ ਪੰਜਾਬ ਦੇ ਲੋਕ ਗੁੰਮਰਾਹ ਹੋਣ ਵਾਲੇ ਨਹੀਂ ਹਨ।

Babita Marhas

News Editor

Related News