90 ਸਾਲਾ ਬਜ਼ੁਰਗ ਮਾਂ ਦਾ ਚੁੱਪ-ਚੁਪੀਤੇ ਕਰ 'ਤਾ ਸਸਕਾਰ, ਫੁੱਲ ਚੁਗਣ ਵੇਲੇ ਪਰਿਵਾਰ 'ਚ ਪੈ ਗਿਆ ਭੜਥੂ, ਜਾਣੋ ਕਿਉਂ

Monday, Sep 11, 2023 - 12:59 PM (IST)

ਕਪੂਰਥਲਾ/ਸੁਲਤਾਨਪੁਰ ਲੋਧੀ (ਚੰਦਰ, ਧੀਰ)- ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਨਬੀਪੁਰ ਵਿਚ ਕਰੀਬ ਇਕ 90 ਸਾਲਾ ਬਜ਼ੁਰਗ ਮਾਤਾ ਦੀ ਮੌਤ ਹੋ ਜਾਣ ਮਗਰੋਂ ਹੰਗਾਮਾ ਵੇਖਣ ਨੂੰ ਮਿਲਿਆ ਹੈ। ਬਜ਼ੁਰਗ ਮਾਤਾ ਦੇ ਅੰਤਿਮ ਸੰਸਕਾਰ ਮਗਰੋਂ ਸ਼ਮਸ਼ਾਨ ਘਾਟ ਵਿੱਚ ਅਸਥੀਆਂ ਚੁਗਣ ਸਮੇਂ ਪਰਿਵਾਰਕ ਮੈਂਬਰਾਂ ਵਿਚਾਲੇ ਖ਼ੂਬ ਤਕਰਾਰ ਹੋਈ ਹੈ। ਇਸ ਦੀਆਂ  ਵੀਡੀਓਜ਼ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਦੂਜੇ ਪਾਸੇ ਮ੍ਰਿਤਕ ਦੇ ਮੁੰਡੇ ਪੂਰਨ ਸਿੰਘ ਪੁੱਤਰ ਹਰੀ ਸਿੰਘ ਵੱਲੋਂ ਆਪਣੀ ਮਾਤਾ ਬਲਬੀਰ ਕੌਰ ਦਾ ਕਤਲ ਹੋਣ ਦਾ ਸ਼ੱਕ ਜਿਤਾਇਆ ਜਾ ਰਿਹਾ ਹੈ ਅਤੇ ਉਸ ਦੇ ਜੇਠ ਦੇ ਪੋਤਰੇ ’ਤੇ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ ਲਾਏ ਹਨ।

ਇਹ ਵੀ ਪੜ੍ਹੋ- ਪੰਜਾਬ ਨੂੰ ਨਸ਼ਾ ਮੁਕਤ ਕਰਨ, ਵਾਤਾਵਰਣ ਤੇ ਧਰਤੀ ਨੂੰ ਬਚਾਉਣ ਲਈ ਲੋਕ ਲਹਿਰ ਦੀ ਲੋੜ: ਭਗਵੰਤ ਮਾਨ

PunjabKesari

ਮ੍ਰਿਤਕ ਦੇ ਮੁੰਡੇ ਪੂਰਨ ਸਿੰਘ ਨੇ ਕਿਹਾ ਕਿ ਅਸੀਂ ਕੁੱਲ ਪੰਜ ਭਰਾ ਸਨ ਅਤੇ ਇਕ ਭੈਣ ਸੀ, ਜਿਨ੍ਹਾਂ ਵਿਚੋਂ ਤਿੰਨ ਦੀ ਮੌਤ ਹੋ ਗਈ ਹੈ ਅਤੇ ਮੇਰਾ ਪਹਿਲਾ ਪਿੰਡ ਬਾਊਪੁਰ ਸੀ, ਜਿੱਥੇ ਸਾਡੀ ਜ਼ਮੀਨ ਜਾਇਦਾਦ ਵੀ ਸੀ ਅਤੇ ਹੁਣ ਮੈਂ ਆਪਣੇ ਭਤੀਜਿਆਂ ਦੇ ਕੋਲ ਮੱਖੂ ਦੇ ਕੋਲ ਪਿੰਡ ਸੂਦਾ ਵਿਖੇ ਰਹਿੰਦਾ ਹਾਂ। ਮੇਰੀ ਮਾਤਾ ਬਲਬੀਰ ਕੌਰ ਪਤਨੀ ਹਰੀ ਸਿੰਘ ਦੀ ਮਿਤੀ 6 ਸਤੰਬਰ ਨੂੰ ਮੌਤ ਹੋ ਗਈ ਸੀ, ਜਿਸ ਦੀ ਜਾਣਕਾਰੀ ਮੇਰੀ ਮਾਤਾ ਦੇ ਜੇਠ ਦੇ ਪੁੱਤ ਦੇ ਸਾਰੇ ਪਰਿਵਾਰ ਵੱਲੋਂ ਮੈਨੂੰ ਨਹੀਂ ਦਿੱਤੀ ਗਈ ਦੋਸ਼ ਲਗਾਏ ਗਏ ਹਨ ਕਿ ਉਨ੍ਹਾਂ ਨੂੰ ਮਾਤਾ ਦੀ ਮੌਤ ਮਗਰੋਂ ਕਿਸੇ ਕਿਸਮ ਦੀ ਇਤਲਾਹ ਨਹੀਂ ਦਿੱਤੀ ਗਈ ਅਤੇ ਚੋਰੀ ਛੁਪੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਾਮਲੇ ਸਬੰਧੀ ਜਦੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਤਾਂ ਉਹ ਸ਼ਮਸ਼ਾਨਘਾਟ ਪੁੱਜੇ, ਜਦੋਂ ਅਸਥੀਆਂ ਚੁਗਣ ਲੱਗੇ ਤਾਂ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮਾਮਲੇ ਨੂੰ ਲੈ ਕੇ ਉਨ੍ਹਾਂ ਪੁਲਸ ਪ੍ਰਸ਼ਾਸਨ ਪਾਸੋਂ ਨਿਰਪੱਖ ਜਾਂਚ ਕਰਕੇ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ ਅਤੇ ਪਰਿਵਾਰਕ ਮੈਂਬਰਾ ਵੱਲੋਂ ਹੋਰ ਵੀ ਕਈ ਕਿਸਮ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ ਇਨ੍ਹਾਂ ਨੇ ਸਾਡੀ ਜ਼ਮੀਨ ਹਥਿਆਉਣ ਦੇ ਕਾਰਨ ਕੀਤਾ ਗਿਆ ਹੈ।

PunjabKesari

ਉਥੇ ਹੀ ਦੂਜੇ ਪਾਸੇ ਜਦੋਂ ਗੁਰਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਨਿਵਾਸੀ ਨਬੀਪੁਰ ਨੇ ਬਜ਼ੁਰਗ ਮਾਤਾ ਦੇ ਲੜਕੇ ਪੂਰਨ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਲਗਾਏ ਦੋਸ਼ਾਂ ਨੂੰ ਝੂਠੇ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਮਾਤਾ ਬਲਬੀਰ ਕੌਰ ਦਾ ਪੋਤਰਾ ਹੈ ਅਤੇ ਮਾਤਾ ਪਿਛਲੇ ਕਰੀਬ 15 ਪੰਦਰਾਂ ਸਾਲਾਂ ਤੋਂ ਸਾਡੇ ਨਾਲ ਸਾਡੇ ਘਰ ਨਬੀਪੁਰ ਵਿਚ ਹੀ ਰਹਿ ਰਹੀ ਸੀ। ਕਿਉਂਕਿ ਉਸ ਦੇ ਪਰਿਵਾਰ ਵਿਚੋਂ ਕੋਈ ਵੀ ਮਾਤਾ ਦੀ ਦੇਖਭਾਲ ਨਹੀਂ ਕਰਦਾ ਸੀ, ਜਿਸ ਕਾਰਨ ਅਸੀਂ ਉਸ ਨੂੰ ਇਨਸਾਨੀਅਤ ਨਾਤੇ ਆਪਣੇ ਘਰ ਵਿੱਚ ਆਸਰਾ ਦਿੱਤਾ ਸੀ। ਮਾਤਾ ਬਲਬੀਰ ਕੌਰ ਦੀ ਉਮਰ ਲਗਭਗ 90-95 ਦੇ ਕਰੀਬ ਹੋ ਗਈ ਸੀ ਅਤੇ 15 ਸਾਲ ਤਾਂ ਮਾਤਾ ਦੀ ਕੋਈ ਸਾਰ ਲੈਣ ਲਈ ਸਾਡੇ ਘਰ ਨਹੀਂ ਪੁੱਜਾ। ਜਦੋਂ ਬੀਤੇ ਦਿਨੀਂ ਮਿਤੀ 6 ਸਤੰਬਰ ਨੂੰ ਉਨ੍ਹਾਂ ਦੀ ਅਚਾਨਕ ਹੀ ਮੌਤ ਹੋ ਗਈ ਸੀ ਤਾਂ ਪਿੰਡ ਅਤੇ ਇਲਾਕੇ ਦੇ ਲੋਕਾਂ ਦੀ ਹਾਜ਼ਰੀ ਵਿੱਚ ਮਾਤਾ ਦਾ ਅਤਿੰਮ ਸੰਸਕਾਰ ਕਰ ਦਿੱਤਾ ਗਿਆ। ਜਿਸ ਤੋਂ ਜਦੋਂ ਉਹ ਬਜ਼ੁਰਗ ਦੀਆਂ ਅਸਤੀਆਂ ਚੁਗਣ ਲਈ ਸ਼ਮਸ਼ਾਨਘਾਟ ਪੁੱਜੇ ਤਾਂ ਮਾਤਾ ਦੇ ਮੁੰਡੇ ਅਤੇ ਹੋਰ ਰਿਸ਼ਤੇਦਾਰਾਂ ਨੇ ਖ਼ੂਬ ਹੰਗਾਮਾ ਕੀਤਾ। 

PunjabKesari

ਇਹ ਵੀ ਪੜ੍ਹੋ- ਸ਼ਹੀਦ ਪਰਿਵਾਰ ਫੰਡ ਸਮਾਗਮ 'ਚ ਬੋਲੇ CM ਮਾਨ, ਕਿਹਾ-ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਸਗੋਂ ਭਾਵੁਕ ਪ੍ਰੋਗਰਾਮ
ਕੀ ਕਹਿੰਦੇ ਹਨ ਐੱਸ. ਐੱਚ. ਓ. ਕਬੀਰਪੁਰ
ਜਦੋਂ ਐੱਸ. ਐੱਚ. ਓ. ਵਰਿੰਦਰ ਸਿੰਘ ਬਾਜਵਾ ਨਾਲ ਗੱਲ-ਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੂਰਨ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਵਿਚ ਕੋਈ ਸਚਾਈ ਨਜ਼ਰ ਨਹੀਂ ਆ ਰਹੀ ਪਰ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਤਾ ਬਲਬੀਰ ਕੌਰ ਦੀ ਮੌਤ ਆਸ ਪਾਸ ਦੇ ਪਿੰਡ ਵਾਸੀਆਂ ਮੁਤਾਬਕ ਅਚਾਨਕ ਮੌਤ ਹੋਈ ਹੈ ਕਿਉਂਕਿ ਉਹ ਬੀਮਾਰ ਸਨ ਪਰ ਪੁਲਸ ਮਾਮਲੇ ਦੀ ਜਾਂਚ ਡੂੰਘਾਈ ਨਾਲ ਕਰ ਰਹੀ ਹੈ।

ਇਹ ਵੀ ਪੜ੍ਹੋ-  ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


shivani attri

Content Editor

Related News