ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਦੀਆਂ ਮੁਫ਼ਤ ਵਰਦੀਆਂ ਲਈ 92.95 ਕਰੋੜ ਜਾਰੀ : ਮੀਤ ਹੇਅਰ

Thursday, May 19, 2022 - 10:00 PM (IST)

ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਦੀਆਂ ਮੁਫ਼ਤ ਵਰਦੀਆਂ ਲਈ 92.95 ਕਰੋੜ ਜਾਰੀ : ਮੀਤ ਹੇਅਰ

ਸੰਗਰੂਰ/ਚੰਡੀਗੜ੍ਹ (ਵਿਜੈ ਕੁਮਾਰ ਸਿੰਗਲਾ) : ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਦਿੱਤੀ। ਸਿੱਖਿਆ ਮੰਤਰੀ ਨੇ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਤੇ ਬਲਾਕ ਪ੍ਰਾਇਮਰੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿਯਮਾਂ ਅਨੁਸਾਰ ਵਰਦੀਆਂ ਖਰੀਦਣ ਅਤੇ ਕਿਸੇ ਵੀ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖਰੀਦਣ ਸਬੰਧੀ ਲਿਖਤੀ ਜਾਂ ਜ਼ੁਬਾਨੀ ਆਦੇਸ਼ ਨਾ ਦਿੱਤੇ ਜਾਣ ਤੇ ਜੇਕਰ ਇਸ ਮਾਮਲੇ 'ਚ ਕੋਈ ਕੋਤਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਮੀਤ ਹੇਅਰ ਨੇ ਦੱਸਿਆ ਕਿ ਪਹਿਲੀ ਤੋਂ 8ਵੀਂ ਕਲਾਸ ਤੱਕ ਦੀਆਂ ਸਮੂਹ ਲੜਕੀਆਂ ਅਤੇ ਪਹਿਲੀ ਤੋਂ 8ਵੀਂ ਕਲਾਸ ਤੱਕ ਦੇ ਸਮੂਹ ਐੱਸ.ਸੀ./ਐੱਸ.ਟੀ./ਬੀ.ਪੀ.ਐੱਲ. ਲੜਕਿਆਂ ਨੂੰ ਮੁਫ਼ਤ ਵਰਦੀ ਮਿਲੇਗੀ, ਜਿਨ੍ਹਾਂ ਦੀ ਕੁੱਲ ਗਿਣਤੀ 15,491,92 ਹੈ ਅਤੇ ਪ੍ਰਤੀ ਵਿਦਿਆਰਥੀ 600 ਰੁਪਏ ਦੇ ਹਿਸਾਬ ਨਾਲ ਵਰਦੀਆਂ ਖਰੀਦਣ ਲਈ ਸਕੂਲ ਪ੍ਰਬੰਧਕ ਕਮੇਟੀਆਂ (ਐੱਸ.ਐੱਮ.ਸੀ.) ਨੂੰ ਕੁੱਲ 92.95 ਰੁਪਏ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਮੰਤਰੀ ਨੇ ਅੱਗੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਮੁਫ਼ਤ ਵਰਦੀ ਹਾਸਲ ਕਰਨ ਵਾਲੇ ਕੁੱਲ ਲਾਭਪਾਤਰੀ ਵਿਦਿਆਰਥੀਆਂ 'ਚੋਂ 8,45,429 ਲੜਕੀਆਂ ਲਈ 50.72 ਕਰੋੜ, 5,45,993 ਐੱਸ.ਸੀ. ਲੜਕਿਆਂ ਲਈ 32.75 ਕਰੋੜ ਅਤੇ 1,57,770 ਬੀ.ਪੀ.ਐੱਲ. ਲੜਕਿਆਂ ਲਈ 9.46 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਨੌਜਵਾਨ ਨੇ ਕੀਤੀ ਖੁਦਕੁਸ਼ੀ, ਨਾਨਕਾ ਪਰਿਵਾਰ ਨੇ ਕਤਲ ਦਾ ਲਾਇਆ ਦੋਸ਼, ਅੰਤਿਮ ਸੰਸਕਾਰ ਵੇਲੇ ਹੋਇਆ ਹੰਗਾਮਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News