ਖਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ 929 ਸ਼ਰਧਾਲੂਆਂ ਦਾ ਜਥਾ

04/11/2024 12:22:09 PM

ਅੰਮ੍ਰਿਤਸਰ (ਸਰਬਜੀਤ, ਦੀਪਕ) - ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 929 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਘਰ ਨੇ 596 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਨਹੀਂ ਕੀਤੇ।

ਇਹ ਵੀ ਪੜ੍ਹੋ - ਜਲਾਲਾਬਾਦ 'ਚ ਵਾਪਰੀ ਵੱਡੀ ਘਟਨਾ: ਵਰਤ ਵਾਲਾ ਜ਼ਹਿਰੀਲਾ ਆਟਾ ਖਾਣ ਨਾਲ 100 ਤੋਂ ਵੱਧ ਲੋਕ ਬੀਮਾਰ

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਮਗਰੋਂ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ 22 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਉਨ੍ਹਾਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ 11 ਤੇ 12 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ।

ਇਹ ਵੀ ਪੜ੍ਹੋ - ਗਰਮੀਆਂ ਦੀਆਂ ਛੁੱਟੀਆਂ 'ਚ ਹਵਾਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਝਟਕਾ, 25 ਫ਼ੀਸਦੀ ਵਧੇ ਕਿਰਾਏ

ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੁੰਦਾ ਹੈ, ਪਰੰਤੂ ਸਰਕਾਰਾਂ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਕੱਟਣ ਨਾਲ ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਉਨ੍ਹਾਂ ਆਖਿਆ ਕਿ ਇਸ ਵਾਰ 1525 ਵਿੱਚੋਂ 596 ਦੇ ਵੀਜ਼ੇ ਰੱਦ ਕਰਨੇ ਬੇਹੱਦ ਮੰਦਭਾਗਾ ਹੈ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਖੁਲ੍ਹਦਿਲੀ ਨਾਲ ਵੀਜ਼ੇ ਦਿੱਤੇ ਜਾਣ, ਤਾਂ ਜੋ ਸ਼ਰਧਾਲੂ ਆਪਣੇ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰ ਸਕਣ। ਉਨ੍ਹਾਂ ਨੇ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਦੂਤਾਵਾਸ ਵੱਲੋਂ ਵੀਜ਼ੇ ਨਹੀਂ ਦਿੱਤੇ ਗਏ ਹਨ ।

ਇਹ ਵੀ ਪੜ੍ਹੋ - ਪਹਿਲਾਂ ਪ੍ਰੇਮਿਕਾ ਨੇ ਪ੍ਰੇਮੀ ਨੂੰ ਬੁਲਾਇਆ ਘਰ, ਫਿਰ ਇੰਝ ਉਤਾਰ ਦਿੱਤਾ ਮੌਤ ਦੇ ਘਾਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News