''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਤਹਿਤ 307ਵੇਂ ਦਿਨ 93 ਨਸ਼ਾ ਸਮੱਗਲਰ ਗ੍ਰਿਫ਼ਤਾਰ
Saturday, Jan 03, 2026 - 11:23 AM (IST)
ਚੰਡੀਗੜ੍ਹ/ਜਲੰਧਰ (ਧਵਨ)-'ਯੁੱਧ ਨਸ਼ਿਆਂ ਵਿਰੁੱਧ' ਦੇ 307ਵੇਂ ਦਿਨ ਪੰਜਾਬ ਪੁਲਸ ਨੇ ਵਿਆਪਕ ਕਾਰਵਾਈ ਕਰਦਿਆਂ 93 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੂਰੇ ਰਾਜ ’ਚ 318 ਥਾਵਾਂ ’ਤੇ ਛਾਪੇਮਾਰੀ ਕਰਕੇ 74 ਐੱਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ। ਇਸ ਦੇ ਨਾਲ ਹੀ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 42,888 ਤੱਕ ਪਹੁੰਚ ਗਈ ਹੈ।
ਪੁਲਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ 1.5 ਕਿਲੋ ਹੈਰੋਇਨ, 14 ਕਿਲੋ ਭੁੱਕੀ, 993 ਨਸ਼ੇ ਦੀਆਂ ਗੋਲੀਆਂ/ਕੈਪਸੂਲ ਅਤੇ 4,450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਆਪ੍ਰੇਸ਼ਨ ’ਚ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਦੀਆਂ 120 ਤੋਂ ਵੱਧ ਟੀਮਾਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ: Punjab: ਗੋਲ਼ੀਆਂ ਮਾਰ ਕੇ ਕਤਲ ਕੀਤੀ ਕੈਨੇਡਾ ਤੋਂ ਆਈ ਮਹਿਲਾ ਦੇ ਮਾਮਲੇ 'ਚ ਵੱਡੀ ਅਪਡੇਟ! CCTV ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
