ਸੂਬੇ ''ਚ 30ਵੇਂ ਦਿਨ 96,813 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Friday, May 15, 2020 - 12:31 AM (IST)
![ਸੂਬੇ ''ਚ 30ਵੇਂ ਦਿਨ 96,813 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ](https://static.jagbani.com/multimedia/2020_4image_15_37_207181542wheat.jpg)
ਚੰਡੀਗੜ੍ਹ, (ਅਸ਼ਵਨੀ)— ਪੰਜਾਬ ਰਾਜ 'ਚ ਅੱਜ ਕਣਕ ਦੀ ਖਰੀਦ ਦੇ 30ਵੇਂ ਦਿਨ 96,813 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ 'ਚੋਂ ਸਰਕਾਰੀ ਏਜੰਸੀਆਂ ਵਲੋਂ 95793 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1020 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ 95793 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ ਜਿਸ 'ਚੋਂ ਪਨਗ੍ਰੇਨ ਵਲੋਂ 21071 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 24805 ਮੀਟ੍ਰਿਕ ਟਨ ਅਤੇ ਪਨਸਪ ਵਲੋਂ 20684 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 10783 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 11496 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ 'ਚ ਜਨਤਕ ਵੰਡ ਲਈ 3954 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 30ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ 'ਚ ਕੁਲ 121,06911 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।