''ਯੁੱਧ ਨਸ਼ਿਆਂ ਵਿਰੁੱਧ'' ਦੀ ਮੁਹਿੰਮ ਤਹਿਤ 46ਵੇਂ ਦਿਨ 97 ਨਸ਼ਾ ਸਮੱਗਲਰ ਗ੍ਰਿਫ਼ਤਾਰ
Wednesday, Apr 16, 2025 - 10:50 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਨੂੰ ਲਗਾਤਾਰ 46ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ 97 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 1.6 ਕਿੱਲੋ ਹੈਰੋਇਨ ਅਤੇ 29790 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 46 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 6138 ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 48 ਘੰਟੇ ਭਾਰੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਜਾਣੋ ਕਦੋ ਪਵੇਗਾ ਮੀਂਹ ਤੇ...
ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਵੱਲੋਂ 433 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਸੂਬੇ ਭਰ ’ਚ 60 ਐੱਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ‘ਡੀ-ਅਡਿਕਸ਼ਨ’ ਹਿੱਸੇ ਵਜੋਂ 8 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।
ਇਹ ਵੀ ਪੜ੍ਹੋ: ਫਿਰ ਪ੍ਰਸ਼ਾਸਨਿਕ ਫੇਰਬਦਲ, 3 PCS ਤੇ 2 DSPs ਅਫ਼ਸਰਾਂ ਦੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e