ਸਕੂਲ ''ਚ ਦਾਖਲਾ ਨਾ ਹੋਣ ਕਾਰਨ ਪ੍ਰੇਸ਼ਾਨ 9ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ

Thursday, Apr 16, 2026 - 11:57 PM (IST)

ਸਕੂਲ ''ਚ ਦਾਖਲਾ ਨਾ ਹੋਣ ਕਾਰਨ ਪ੍ਰੇਸ਼ਾਨ 9ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ

ਲੁਧਿਆਣਾ (ਰਿਸ਼ੀ) - ਥਾਣਾ ਹੈਬੋਵਾਲ ਦੇ ਇਲਾਕੇ ਪਵਿੱਤਰ ਨਗਰ ਵਿੱਚ ਇੱਕ 14 ਸਾਲਾ ਵਿਦਿਆਰਥਣ ਵੱਲੋਂ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਐੱਸ.ਐੱਚ.ਓ. ਕ੍ਰਿਸ਼ਨ ਕੁਮਾਰ ਅਨੁਸਾਰ ਮ੍ਰਿਤਕਾ ਦੀ ਪਛਾਣ ਦਿਵਿਆ ਵਜੋਂ ਹੋਈ ਹੈ। ਪਿਤਾ ਅਰੁਣ ਕੁਮਾਰ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦਾ ਹੈ। ਧੀ ਨੇ 9ਵੀਂ ਜਮਾਤ ਪਾਸ ਕੀਤੀ ਸੀ ਅਤੇ ਉਹ 10ਵੀਂ ਵਿੱਚ ਦਾਖਲਾ ਲੈਣਾ ਚਾਹੁੰਦੀ ਸੀ। ਆਰਥਿਕ ਤੰਗੀ ਕਾਰਨ ਉਸ ਨੇ ਧੀ ਨੂੰ 3-4 ਦਿਨ ਇੰਤਜ਼ਾਰ ਕਰਨ ਲਈ ਕਿਹਾ ਸੀ। ਇਸੇ ਗੱਲ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਖੌਫਨਾਕ ਕਦਮ ਚੁੱਕ ਲਿਆ। ਦੁਪਹਿਰ ਸਮੇਂ ਜਦੋਂ ਪਿਤਾ ਘਰ ਆਇਆ ਤਾਂ ਉਸ ਨੇ ਧੀ ਦੀ ਲਾਸ਼ ਲਟਕਦੀ ਦੇਖੀ। ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


author

Inder Prajapati

Content Editor

Related News