ਲੁਧਿਆਣਾ 'ਚ ਨੈਸ਼ਨਲ ਹਾਈਵੇਅ 'ਤੇ ਲੱਗਾ 10 ਕਿਲੋਮੀਟਰ ਲੰਬਾ ਜਾਮ, ਭਾਰੀ ਮੁਸ਼ਕਲ 'ਚ ਫਸ ਗਏ ਲੋਕ (ਤਸਵੀਰਾਂ)

02/20/2024 4:10:00 PM

ਲੁਧਿਆਣਾ (ਅਨਿਲ) : ਇੱਥੇ ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇਅ 'ਤੇ ਲਾਡਵਾਲ ਚੌਂਕ 'ਚ ਅੱਜ ਸਵੇਰੇ ਇਕ ਟਰੱਕ ਪਲਟਣ ਕਾਰਨ ਕਰੀਬ 10 ਕਿਲੋਮੀਟਰ ਲੰਬਾ ਜਾਮ ਲੱਗ ਗਿਆ। ਇਸ ਕਾਰਨ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਸਫ਼ਰ ਕਰਨ ਵਾਲੇ ਲੋਕ ਪੂਰੀ ਤਰ੍ਹਾਂ ਜਾਮ 'ਚ ਫਸ ਗਏ।

ਇਹ ਵੀ ਪੜ੍ਹੋ : ਪੰਜਾਬ 'ਚ 22 ਤਾਰੀਖ਼ ਨੂੰ ਪੈਟਰੋਲ ਪੰਪ ਬੰਦ ਹੋਣਗੇ ਜਾਂ ਨਹੀਂ! ਜਾਣੋ ਕੀ ਹੈ ਡੀਲਰਾਂ ਦਾ ਨਵਾਂ ਪਲਾਨ

ਟਰੱਕ ਪਲਟਣ ਕਾਰਨ ਜਲੰਧਰ ਬਾਈਪਾਸ ਤੱਕ ਜੀ. ਟੀ. ਰੋਡ ਅਤੇ ਸਰਵਿਸ ਰੋਡ 'ਤੇ ਭਾਰੀ ਜਾਮ ਲੱਗ ਗਿਆ। ਇਸ ਦੌਰਾਨ ਬੱਚਿਆਂ ਨਾਲ ਗੱਡੀਆਂ 'ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ, ਪੰਜਾਬ ਸਰਕਾਰ ਨੂੰ ਜਾਰੀ ਕੀਤੇ ਨਿਰਦੇਸ਼

ਪੁਲਸ ਵਲੋਂ ਟਰੱਕ ਨੂੰ ਹਟਾਉਣ ਲਈ ਕਰੇਨਾਂ ਦੀ ਮਦਦ ਲਈ ਗਈ ਪਰ ਖ਼ਬਰ ਲਿਖੇ ਜਾਣ ਤੱਕ ਵੀ ਲੋਕ ਜਾਮ 'ਚ ਫਸੇ ਹੋਏ ਸਨ। ਦੱਸਣਯੋਗ ਹੈ ਕਿ ਲਾਡੋਵਾਲ ਚੌਂਕ 'ਚ ਕੰਟੇਨਰ ਇਕ ਟਰੱਕ 'ਤੇ ਪਲਟ ਗਿਆ, ਜਿਸ ਕਾਰਨ ਟਰੱਕ ਦਾ ਡਰਾਈਵਰ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਸ ਕਾਰਨ ਨੈਸ਼ਨਲ ਹਾਈਵੇਅ 'ਤੇ ਕਰੀਬ 10 ਕਿਲੋਮੀਟਰ ਤੱਕ ਲੰਬਾ ਜਾਮ ਲੱਗ ਗਿਆ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8




 

Babita

This news is Content Editor Babita