ਪੰਜਾਬ ''ਚ ਵੱਡੀ ਘਟਨਾ, ਮੋਬਾਇਲ ਟੁੱਟਣ ''ਤੇ 10 ਸਾਲਾ ਬੱਚੇ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ

Tuesday, May 07, 2024 - 06:43 PM (IST)

ਪੰਜਾਬ ''ਚ ਵੱਡੀ ਘਟਨਾ, ਮੋਬਾਇਲ ਟੁੱਟਣ ''ਤੇ 10 ਸਾਲਾ ਬੱਚੇ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ

ਫਿਰੋਜ਼ਪੁਰ (ਸੰਨੀ) : ਫਿਰੋਜ਼ਪੁਰ ਦੇ ਪਿੰਡ ਵਿਰਕ ਖੁਰਦ (ਕਰਕਾਂਦੀ) ਵਿਖੇ 10 ਸਾਲਾ ਦੇ ਇੱਕ ਪ੍ਰਵਾਸੀ ਬੱਚੇ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਮ੍ਰਿਤਕ ਬੱਚੇ ਦੀ ਪਛਾਣ ਕਰਨ ਵਾਸੀ ਪਿੰਡ ਅਰਾਈਆਂਵਾਲਾ ਵੱਜੋਂ ਹੋਈ ਹੈ। ਬੱਚੇ ਦਾ ਪਿਤਾ ਮੱਧ ਪ੍ਰਦੇਸ਼ ਵਿਚ ਰਹਿੰਦਾ ਹੈ ਅਤੇ ਮ੍ਰਿਤਕ ਬੱਚਾ ਆਪਣੀ ਮਾਤਾ ਨਾਲ ਪਿੰਡ ਅਰਾਈਆਂ ਵਾਲਾ ਵਿਖੇ ਰਹਿ ਰਿਹਾ ਸੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਅਤੁਲ ਸੋਨੀ ਨੇ ਦੱਸਿਆ ਕਿ ਕਰਨ ਪਿੰਡ ਅਰਾਈਆਂ ਵਾਲਾ ਦਾ ਰਹਿਣ ਵਾਲਾ ਹੈ ਅਤੇ ਕਰਨ ਦੇ ਕੋਲੋਂ ਮੋਬਾਇਲ ਟੁੱਟ ਗਿਆ ਸੀ ਜਿਸ ਦੇ ਡਰ ਵੱਜੋਂ ਕਰਨ ਨੇ ਬਾਹਰ ਖੇਤਾਂ ਵਿਚ ਜਾ ਕੇ ਇਕ ਪਾਈਪ ਨਾਲ ਲਟਕ ਕੇ ਫਾਹਾ ਲੈ ਲਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। 

ਇਹ ਵੀ ਪੜ੍ਹੋ : ਪਤੀ ਦਾ ਕਤਲ ਕਰ ਚੁੱਪ-ਚੁਪੀਤੇ ਸਸਕਾਰ ਕਰ ਰਹੀ ਸੀ ਪਤਨੀ, ਪੁਲਸ ਨੇ ਸਸਕਾਰ ਰੋਕ ਕਬਜ਼ੇ 'ਚ ਲਈ ਲਾਸ਼

ਇਸ ਦੌਰਾਨ ਜਦੋਂ ਇਸ ਦੀ ਸੂਚਨਾ ਪੁਲਸ ਨੂੰ ਮਿਲੀ ਤਾਂ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਕਿਹਾ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਲੋਕਾਂ ਲਈ ਬੇਹੱਦ ਅਹਿਮ ਖ਼ਬਰ, ਚੰਡੀਗੜ੍ਹ ਪੀ. ਜੀ. ਆਈ. ਤੇ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News