ਅੰਮ੍ਰਿਤਸਰ ’ਚ 12 ਸਾਲਾ ਬੱਚੀ ਬਣੀ ਮਾਂ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

05/27/2023 6:57:35 PM

ਅੰਮ੍ਰਿਤਸਰ (ਅਰੁਣ) : ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ 12 ਸਾਲਾ ਬੱਚੀ ਵਲੋਂ ਇਕ ਬੱਚੇ ਨੂੰ ਜਨਮ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਹੈਰਾਨ ਕਰਨ ਵਾਲਾ ਪਹਿਲੂ ਇਹ ਹੈ ਕਿ ਲੜਕੀ ਦੇ ਪਿਤਾ ਨੂੰ ਵੀ ਨਹੀਂ ਪਤਾ ਕਿ ਉਨ੍ਹਾਂ ਦੀ ਧੀ ਗਰਭਵਤੀ ਕਿਵੇਂ ਹੋ ਗਈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਹਿੰਦੂ ਏਕਤਾ ਸਮਾਜ ਸੇਵਾ ਸੰਸਥਾ ਦੇ ਚੇਅਰਮੈਨ ਸੰਤੋਸ਼ ਕੁਮਾਰ ਅਤੇ ਡਿੰਪਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਹਸਪਤਾਲ ਵਿਚ ਇਕ 12 ਸਾਲ ਦੀ ਬੱਚੀ ਨੇ ਇਕ ਬੱਚੇ ਨੂੰ ਜਨਮ ਦਿੱਤਾ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ

ਉਨ੍ਹਾਂ ਦੱਸਿਆ ਕਿ ਇਸ ਪ੍ਰੀਮਚਿਊਰ ਬੱਚੇ ਨੂੰ ਮਸ਼ੀਨ ਵਿਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਜਨਮ ਦੇਣ ਵਾਲੀ ਬੱਚੀ ਗੁਰੂ ਨਾਨਕ ਹਸਪਤਾਲ ਵਿਚ ਦਾਖਲ ਹੈ। ਉਹ ਆਪਣਾ ਸਹੀ ਪਤਾ ਵੀ ਨਹੀਂ ਦੱਸ ਰਹੀ ਹੈ। ਜਦਕਿ ਉਸ ਦੇ ਪਿਤਾ ਨੇ ਦੱਸਿਆ ਕਿ ਉਹ ਦਿਨ ਭਰ ਮਜ਼ਦੂਰੀ ਕਰਦਾ ਹੈ, ਉਸ ਨੂੰ ਨਹੀਂ ਪਤਾ ਕਿ ਉਸ ਦੀ ਧੀ ਨਾਲ ਇਹ ਸਭ ਕਿਵੇਂ ਹੋ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ

ਉਧਰ ਸਮਾਜ ਸੇਵੀ ਸੰਸਥਾ ਨੇ ਦੱਸਿਆ ਕਿ ਡਾਕਟਰਾਂ ਤੋਂ ਪਤਾ ਲੱਗਾ ਹੈ ਕਿ ਨਵ ਜਨਮੇ ਬੱਚੇ ਦਾ ਭਾਰ ਮਹਿਜ਼ 800 ਗ੍ਰਾਮ ਹੈ। ਬੱਚੇ ਦੀ ਹਾਲਤ ਨਾਜ਼ੁਕ ਹੈ ਜਿਸ ਤੋਂ ਬਾਅਦ ਸਮਾਜ ਸੇਵੀ ਸੰਸਥਾ ਵੱਲੋਂ ਬੱਚੀ ਅਤੇ ਉਸਦੇ ਪਿਤਾ ਨਾਲ ਗੱਲਬਾਤ ਕੀਤੀ ਤਾਂ ਪਤਾ ਲੱਗਾ ਕਿ ਹੋ ਸਕਦਾ ਹੈ ਕਿ ਬੱਚੀ ਨਾਲ ਜਬਰ-ਜ਼ਿਨਾਹ ਹੋਇਆ ਹੋਵੇ। ਉਨ੍ਹਾਂ ਦੱਸਿਆ ਕਿ ਬੱਚੀ ਫਗਵਾੜਾ ਦੀ ਰਹਿਣ ਵਾਲੀ ਹੈ ਜਿਸ ਦੇ ਚੱਲਦੇ ਫਗਵਾੜਾ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

Gurminder Singh

This news is Content Editor Gurminder Singh