ਬਟਾਲਾ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸੁਪਰਡੈਂਟ ਵੱਲੋਂ 12 ਸਾਲਾ ਵਿਦਿਆਰਥਣ ਨਾਲ ਜਬਰ-ਜ਼ਿਨਾਹ

Monday, Jul 31, 2023 - 12:05 PM (IST)

ਬਟਾਲਾ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸੁਪਰਡੈਂਟ ਵੱਲੋਂ 12 ਸਾਲਾ ਵਿਦਿਆਰਥਣ ਨਾਲ ਜਬਰ-ਜ਼ਿਨਾਹ

ਗੁਰਦਾਸਪੁਰ/ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਇੱਕ ਸਕੂਲ ਦੀ 12 ਸਾਲ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੀ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕਰਨ ਵਾਲਾ ਸਕੂਲ ਦਾ ਸੁਪਰਡੈਂਟ ਹੀ ਨਿਕਲਿਆ ਹੈ। ਉਕਤ ਮਾਮਲੇ ਦੇ ਸਬੰਧ 'ਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮਾਮਲਾ ਦਰਜ ਕਰ ਮੁਲਜ਼ਮ ਸੁਪਰੀਡੈਂਟ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ- ਭਾਰਤੀ ਖ਼ੇਤਰ 'ਚ ਪਾਕਿਸਤਾਨੀ ਡਰੋਨ ਦੀ ਦਸਤਕ, ਤਲਾਸ਼ੀ ਅਭਿਆਨ ਦੌਰਾਨ ਬਰਾਮਦ ਹੋਈ 4 ਕਿਲੋ ਹੈਰੋਇਨ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐੱਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਗੁਰਦਾਸਪੁਰ ਦੀ ਰਹਿਣ ਵਾਲੀ ਇਕ 12 ਸਾਲਾ ਦੀ ਵਿਦਿਆਰਥਣ ਬਟਾਲਾ ਦੇ ਇਕ ਸਕੂਲ ਹੋਸਟਲ 'ਚ ਰਹਿ ਕੇ ਪੜ੍ਹਾਈ ਕਰ ਰਹੀ ਹੈ। ਉਸਦੇ ਕਮਰੇ ਇਕ ਹੋਰ ਵਿਦਿਆਰਥਣ ਉਸਦੇ ਨਾਲ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਪੀੜਤ ਵਿਦਿਆਰਥਣ ਨੂੰ ਸਿਰਦਰਦ ਹੋ ਰਿਹਾ ਸੀ ਅਤੇ ਉਸਨੇ ਸਕੂਲ ਦੀ ਮੈਡਮ ਕੋਲੋਂ ਸਿਰ ਦਰਦ ਦੀ ਗੋਲੀ ਲਈ ਅਤੇ ਉਹ ਗੋਲੀ ਖਾਣ ਤੋਂ ਬਾਅਦ ਉਹ ਸੌਂ ਗਈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ’ਚ ਡੇਂਗੂ ਦਾ ਵਧਿਆ ਖ਼ਤਰਾ, ਹੁਣ ਤੱਕ 19 ਮਰੀਜ਼ ਆਏ ਸਾਹਮਣੇ

ਜਦ ਉਸ ਨੇ ਉੱਠ ਕੇ ਦੇਖਿਆ ਤਾਂ ਉਸਦੇ ਕਮਰੇ ਚੋਂ ਉਨ੍ਹਾਂ ਦੇ ਸਕੂਲ ਦਾ ਹੀ ਸੁਪਰੀਡੈਂਟ ਉਸਦੇ ਕਮਰੇ 'ਚੋਂ ਬਾਹਰ ਭੱਜ ਗਿਆ। ਉਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਉਸ ਦਾ ਮੈਡੀਕਲ ਕਰਵਾਇਆ ਤਾਂ ਜਬਰ-ਜ਼ਿਨਾਹ ਦੀ ਗੱਲ ਸਾਹਮਣੇ ਆਈ ਹੈ। ਉਧਰ ਮੈਡੀਕਲ ਤੋਂ ਬਾਅਦ ਕੁੜੀ ਅਤੇ ਉਸਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਬਟਾਲਾ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਸੁਪਰੀਡੈਂਟ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੇ ਖੁਦ 'ਤੇ ਲਗੇ ਇਲਜ਼ਾਮਾਂ ਨੂੰ ਨਕਾਰਿਆ ਅਤੇ ਉਸ ਦਾ ਕਹਿਣਾ ਸੀ ਕਿ ਉਸਨੂੰ ਇਸ ਮਾਮਲੇ 'ਚ ਫ਼ਸਾਇਆ ਗਿਆ ਹੈ।

ਇਹ ਵੀ ਪੜ੍ਹੋ- 8 ਸਾਲ UK ਰਹਿਣ ਮਗਰੋਂ ਨੌਜਵਾਨ ਨੇ ਜਨਮ ਭੂਮੀ ਨੂੰ ਦਿੱਤੀ ਤਰਜੀਹ, ਖੇਤੀ ਤੇ ਸੂਰ ਪਾਲਣ ਦੇ ਧੰਦੇ ਨੂੰ ਬਣਾਇਆ ਸਫ਼ਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News