ਜਲੰਧਰ ਤੋਂ ਵੱਡੀ ਖ਼ਬਰ: PUBG ਦੀ ਦੀਵਾਨਗੀ ਨੇ ਲਈ 12ਵੀਂ ਦੇ ਵਿਦਿਆਰਥੀ ਦੀ ਜਾਨ, ਮਾਂ ਨੇ ਰੋਕਿਆ ਤਾਂ ਕਰ ਲਈ ਖ਼ੁਦਕੁਸ਼ੀ

Saturday, Jun 29, 2024 - 07:07 PM (IST)

ਜਲੰਧਰ ਤੋਂ ਵੱਡੀ ਖ਼ਬਰ: PUBG ਦੀ ਦੀਵਾਨਗੀ ਨੇ ਲਈ 12ਵੀਂ ਦੇ ਵਿਦਿਆਰਥੀ ਦੀ ਜਾਨ, ਮਾਂ ਨੇ ਰੋਕਿਆ ਤਾਂ ਕਰ ਲਈ ਖ਼ੁਦਕੁਸ਼ੀ

ਜਲੰਧਰ (ਮ੍ਰਿਦੁਲ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਮਾਡਲ ਟਾਊਨ ਵਿਚ ਸ਼ਨੀਵਾਰ ਸਵੇਰੇ ਪਬਜੀ ਗੇਮ ਖੇਡਣ ਤੋਂ ਰੋਕਣ 'ਤੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ (17) ਪੁੱਤਰ ਰਾਮ ਚੰਦਰ ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜੀ ਦੀ ਸੂਏ 'ਚੋਂ ਮਿਲੀ ਗਲੀ-ਸੜੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਰਾਮ ਚੰਦਰ ਨੇ ਦੱਸਿਆ ਕਿ ਉਹ ਇਕ ਪ੍ਰਾਈਵੇਟ ਕੰਪਨੀ ਵਿਚ ਸੀਨੀਅਰ ਲਾਈਨ ਮੈਨ ਅਫ਼ਸਰ ਹੈ। ਸਵੇਰੇ ਪੁੱਤਰ ਮੋਬਾਇਲ 'ਤੇ ਗੇਮ ਖੇਡ ਰਿਹਾ ਸੀ। ਉਨ੍ਹਾਂ ਦੀ ਪਤਨੀ ਨੇ ਬੇਟੇ ਨੂੰ ਗੇਮ ਖੇਡਣ ਤੋਂ ਰੋਕਿਆ ਤਾਂ ਉਹ ਕਮਰੇ ਵਿਚ ਚਲਾ ਗਿਆ ਅਤੇ ਪੱਖੇ ਨਾਲ ਲਟਕ ਕੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮੌਕੇ ਉਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਬਾਰਿਸ਼ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News